ਭੱਟੀਆਂ ਸਕੂਲ ’ਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਵਿੱਚ ਪ੍ਰਿੰਸੀਪਲ ਸੰਦੀਪ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਗਰਾਮ ਪੰਚਾਇਤ ਭੱਟੀਆਂ ਦੇ ਸਰਪੰਚ ਲਖਵਿੰਦਰ ਸਿੰਘ ਸਮੇਤ ਸਮੂਹ ਪੰਚਾਇਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਵਿੱਚ ਪ੍ਰਿੰਸੀਪਲ ਸੰਦੀਪ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਗਰਾਮ ਪੰਚਾਇਤ ਭੱਟੀਆਂ ਦੇ ਸਰਪੰਚ ਲਖਵਿੰਦਰ ਸਿੰਘ ਸਮੇਤ ਸਮੂਹ ਪੰਚਾਇਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਪੰਚਾਇਤ ਮੈਂਬਰਾਂ, ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਅਤੇ ਸਟਾਫ ਮੈਂਬਰਾਂ ਨੇ ਸਕੂਲ ਦੇ ਖੁੱਲ੍ਹੇ ਵਿਹੜੇ ਵਿੱਚ ਸਾਂਝੇ ਤੌਰ ’ਤੇ ਬੂਟਾ ਲਗਾ ਕੇ ਇਸ ਹਰਿਆਵਲ ਮੁਹਿੰਮ ਦਾ ਆਗਾਜ਼ ਕੀਤਾ। ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
Advertisement