ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਬੂਟੇ ਲਾਏ
ਕਾਦੀਆਂ (ਸੁੱਚਾ ਸਿੰਘ ਪਸਨਾਵਾਲ): ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ-ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ’ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਥਾਨਕ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਜਨੀਅਰ ਨਰਿੰਦਰਪਾਲ...
Advertisement
ਕਾਦੀਆਂ (ਸੁੱਚਾ ਸਿੰਘ ਪਸਨਾਵਾਲ): ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ-ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ’ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਥਾਨਕ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਜਨੀਅਰ ਨਰਿੰਦਰਪਾਲ ਸਿੰਘ ਸੰਧੂ ਨੇ ਕਾਲਜ ਕੈਂਪਸ ਅੰਦਰ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਰਾਕੇਸ ਕੁਮਾਰ, ਐੱਨ.ਐੱਸ.ਐਸ. ਯੂਨਿਟ ਲੜਕੀਆਂ ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਸੁਖਪਾਲ ਕੌਰ ਸਮੇਤ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ। ਇਸ ਮੌਕੇ ਕਾਲਜ ਦੇ ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ ਆਦਿ ਸਮੇਤ ਹੋਰ ਸਟਾਫ ਮੈਂਬਰ ਵੀ ਹਾਜਰ ਸਨ।
Advertisement
Advertisement