ਮਿਸ਼ਨ ਹਰਿਆਲੀ ਤਹਿਤ ਸਕੂਲ ’ਚ ਬੂਟੇ ਲਾਏ
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਲਈ ਵਿੱਢੀ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਅਤੇ ਮਿਸ਼ਨ ਹਰਿਆਲੀ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਬੂਟੇ ਲਗਾਏ। ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ...
Advertisement
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਲਈ ਵਿੱਢੀ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਅਤੇ ਮਿਸ਼ਨ ਹਰਿਆਲੀ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਬੂਟੇ ਲਗਾਏ। ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਅਤੇ ਈਕੋ ਕਲੱਬ ਦੇ ਇੰਚਾਰਜ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਵਿਦਿਆਰਥੀਆਂ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਤਹਿਤ 400 ਦੇ ਕਰੀਬ ਅਤੇ ਮਿਸ਼ਨ ਹਰਿਆਲੀ ਮੁਹਿੰਮ ਤਹਿਤ 350 ਦੇ ਕਰੀਬ ਬੂਟੇ ਲਗਾਏ ਹਨ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਾਤਾਵਰਣ ਹਰਿਆ-ਭਰਿਆ ਅਤੇ ਸਵੱਛ ਬਣਾਉਣ ਲਈ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Advertisement