ਕੋਰਟ ਕੰਪਲੈਕਸ ਵਿੱਚ ਬੂਟੇ ਲਾਏ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਇੱਥੇ ‘ਗ੍ਰੀਨ ਓਥ-ਡੇਅ ਮਿਸ਼ਨ’ ਤਹਿਤ ਨਿਆਂ ਅਧਿਕਾਰੀਆਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਅੰਦਰ ਬੂਟੇ ਲਾਏ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਪੌਦੇ ਲਗਾਉਣ ਦੀ...
Advertisement
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਇੱਥੇ ‘ਗ੍ਰੀਨ ਓਥ-ਡੇਅ ਮਿਸ਼ਨ’ ਤਹਿਤ ਨਿਆਂ ਅਧਿਕਾਰੀਆਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਅੰਦਰ ਬੂਟੇ ਲਾਏ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਪੌਦੇ ਲਗਾਉਣ ਦੀ ਇਸ ਮੁਹਿੰਮ ਵਿੱਚ ਸ਼ਾਮਲ ਨਿਆਂ ਅਧਿਕਾਰੀਆਂ ਨੂੰ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਲਈ ਬੂਟੇ ਲਗਾਉਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਹੋਂਦ ਕੁਦਰਤ ’ਤੇ ਹੀ ਨਿਰਭਰ ਕਰਦੀ ਹੈ ਅਤੇ ਕੁਦਰਤ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਨਿਆਂ ਅਧਿਕਾਰੀਆਂ ਨੇ ਪੱਟੀ ਅਤੇ ਖਡੂਰ ਸਾਹਿਬ ਦੇ ਅਦਾਲਤੀ ਕੰਪਲੈਕਸਾਂ ਵਿੱਚ ਵੀ ਬੂਟੇ ਲਗਾਏ|
Advertisement
Advertisement
×