DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ’ਚ ਸਕੂਲਾਂ ਨੂੰ ਮੁੜ ਧਮਕੀ

ਪੁਲੀਸ ਨੇ ਮਾਮਲੇ ਦੀ ਜਾਂਚ ਵਿੱਢੀ

  • fb
  • twitter
  • whatsapp
  • whatsapp
featured-img featured-img
ਡੀ ਸੀ ਪੀ ਆਲਮ ਵਿਜੇ ਸਿੰਘ ਸਕੂਲਾਂ ਨੂੰ ਮਿਲੀ ਈਮੇਲ ਧਮਕੀ ਬਾਰੇ ਜਾਣਕਾਰੀ ਦਿੰਦੇ ਹੋਏ
Advertisement

ਅੰਮ੍ਰਿਤਸਰ ਅਤੇ ਇਸ ਤੇ ਆਲੇ ਦੁਆਲੇ ਦੇ ਕੁਝ ਸਕੂਲਾਂ ਨੂੰ ਅੱਜ ਮੁੜ ਬੰਬ ਨਾਲ ਉਡਾਉਣ ਸਬੰਧੀ ਧਮਕੀ ਵਾਲੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ ਪੁਲੀਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦੇ ਡੀ ਸੀ ਪੀ ਆਲਮ ਵਿਜੈ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਇਸ ਤੇ ਆਲੇ ਦੁਆਲੇ ਦੇ ਕੁਝ ਸਕੂਲਾਂ ਦੇ ਪ੍ਰਬੰਧਕਾਂ ਨੂੰ ਈਮੇਲ ਧਮਕੀਆਂ ਮਿਲੀਆਂ, ਜਿਨ੍ਹਾਂ ਨੇ ਇਸ ਬਾਰੇ ਪੁਲੀਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਭੰਨਤੋੜ ਵਿਰੋਧੀ ਟੀਮਾਂ ਤੁਰੰਤ ਇਹਨਾਂ ਥਾਵਾਂ ਤੇ ਪੁੱਜ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਾਈਬਰ ਟੀਮਾਂ ਅਤੇ ਤਕਨੀਕੀ ਟੀਮਾਂ ਵੱਲੋਂ ਈਮੇਲ ਸਰੋਤਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਬਣਾਏ ਰੱਖਣ, ਪੁਲੀਸ ਵੱਲੋਂ ਇਸ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਵੇਲੇ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਵਿਘਨ ਪਾਉਣ ਦੀ ਸਾਜਿਸ਼ ਵੀ ਹੋ ਸਕਦੀ ਹੈ ਪਰ ਪੁਲੀਸ ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਸਕੂਲਾਂ ਅਤੇ ਜ਼ਿਲ੍ਹੇ ਦੇ ਕੁਝ ਸਕੂਲਾਂ ਵਿੱਚ ਇਸੇ ਤਰ੍ਹਾਂ ਈਮੇਲ ਧਮਕੀਆਂ ਆਈਆਂ ਸਨ।

Advertisement

Advertisement
Advertisement
×