ਹੜ੍ਹ ਪ੍ਰਭਾਵਿਤ ਇਲਾਕੇ ਦੇ ਸਕੂਲ ਮੰਗਲਵਾਰ ਤੋਂ ਖੁੱਲ੍ਹਣਗੇ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਐੱਸਡੀਐੱਮ ਦਫ਼ਤਰ ਅਜਨਾਲਾ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀਆਂ ਟੀਮਾਂ ਨਾਲ ਸਥਿਤੀ ਦਾ ਜਾਇਜ਼ਾ ਲਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲੋਂ ਪ੍ਰਾਪਤ ਸਕੂਲਾਂ ਦੀ ਰਿਪੋਰਟ ਦੇ ਆਧਾਰ ਉੱਤੇ...
Advertisement
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਐੱਸਡੀਐੱਮ ਦਫ਼ਤਰ ਅਜਨਾਲਾ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀਆਂ ਟੀਮਾਂ ਨਾਲ ਸਥਿਤੀ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲੋਂ ਪ੍ਰਾਪਤ ਸਕੂਲਾਂ ਦੀ ਰਿਪੋਰਟ ਦੇ ਆਧਾਰ ਉੱਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਆਮ ਵਾਂਗ ਖੋਲ੍ਹੇ ਜਾਣ ਅਤੇ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਦਾ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਬੱਚੇ ਨੇੜਲੇ ਪਿੰਡਾਂ ਵਿੱਚ ਸ਼ਿਫਟ ਕਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੋ ਕਮਰੇ ਜ਼ਿਆਦਾ ਨੁਕਸਾਨੇ ਹਨ, ਉਹ ਕਮਰੇ ਵੀ ਸੁਰੱਖਿਆ ਦੇ ਮੱਦੇਨਜ਼ਰ ਬੰਦ ਰੱਖੇ ਜਾਣ।
Advertisement
Advertisement