ਐੱਸ ਡੀ ਐੱਮ ਵੱਲੋਂ ਸਿਵਲ ਹਸਪਤਾਲ ਦੀ ਜਾਂਚ
ਇੱਥੇ ਐੱਸ ਡੀ ਐੱਮ ਗੁਰਮੀਤ ਸਿੰਘ ਵੱਲੋਂ ਅੱਜ ਇਥੋਂ ਦੇ ਸਿਵਲ ਹਸਪਤਾਲ ਦੀ ਜਾਂਚ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਸਣੇ ਹੋਰਨਾਂ ਅਧਿਕਾਰੀਆਂ-ਮੁਲਾਜ਼ਮਾਂ ਨੂੰ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ...
ਇੱਥੇ ਐੱਸ ਡੀ ਐੱਮ ਗੁਰਮੀਤ ਸਿੰਘ ਵੱਲੋਂ ਅੱਜ ਇਥੋਂ ਦੇ ਸਿਵਲ ਹਸਪਤਾਲ ਦੀ ਜਾਂਚ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਸਣੇ ਹੋਰਨਾਂ ਅਧਿਕਾਰੀਆਂ-ਮੁਲਾਜ਼ਮਾਂ ਨੂੰ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਕੀਤੀਆਂ| ਇਸ ਮੌਕੇ ਉਨ੍ਹਾਂ ਓ ਪੀ ਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਸਪਤਾਲ ਦੇ ਬਾਹਰ ਤੋਂ ਦਵਾਈਆਂ ਆਦਿ ਲਿਖ ਕੇ ਨਾ ਦੇਣ ਬਲਕਿ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਦੇਣ ਦੀਆਂ ਹਦਾਇਤਾਂ ਵੀ ਕੀਤੀਆਂ| ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ| ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਬਾਰੇ ਕਾਰਵਾਈ ਕੀਤੇ ਜਾਣ ਬਾਰੇ ਸਖਤੀ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਜੋ ਊਣਤਾਈਆਂ ਸਾਹਮਣੇ ਆਈਆਂ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਨੂੰ ਨਿਰਦੇਸ਼ ਕੀਤੇ ਜਾਣਗੇ।

