ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਗਰ ਸੁਧਾਰ ਟਰੱਸਟ ਪਠਾਨਕੋਟ ਦਾ ਸੀਲ ਦਫ਼ਤਰ ਖੋਲ੍ਹਿਆ

ਸੁਪਰੀਮ ਕੋਰਟ ਦੇ ਹੁਕਮਾਂ ਬਾਅਦ 2 ਮਹੀਨੇ ਬਾਅਦ ਖੋਲ੍ਹਿਆ
Advertisement

ਪੱਤਰ ਪ੍ਰੇਰਕ

ਪਠਾਨਕੋਟ, 1 ਜੁਲਾਈ

Advertisement

ਹਾਈ ਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਹਿਲੀ ਮਈ ਨੂੰ ਸੀਲ ਕੀਤੇ ਗਏ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਦਫ਼ਤਰ ਨੂੰ 2 ਮਹੀਨੇ ਬਾਅਦ ਮੁੜ ਖੋਲ੍ਹ ਦਿੱਤਾ ਗਿਆ। ਇਹ ਕਾਰਵਾਈ ਡੀਐੱਸਪੀ ਸੁਮੀਰ ਸਿੰਘ ਮਾਨ ਅਤੇ ਨਾਇਬ ਤਹਿਸੀਲਦਾਰ-ਕਮ-ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਸਿਰੇ ਚੜ੍ਹਾਈ ਗਈ ਅਤੇ ਤਾਲਾ ਖੋਲ੍ਹ ਦਿੱਤਾ ਗਿਆ।

ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਨੇ ਕਿਹਾ ਕਿ 20-25 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਅਦਾਲਤ ਨੇ ਵੇਚੀ ਗਈ ਜ਼ਮੀਨ ਦੇ ਸਬੰਧ ਵਿੱਚ ਦੂਜੀ ਧਿਰ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ ਅਤੇ ਬਣਦੀ 4 ਕਰੋੜ ਦੀ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ ਦਫ਼ਤਰ ਨੂੰ ਸੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਸੀਲ ਹੋਣ ਬਾਅਦ ਇੰਪਰੂਵਮੈਂਟ ਟਰੱਸਟ ਵੱਲੋਂ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ। ਇਸ ’ਤੇ ਅਦਾਲਤ ਨੇ ਤਾਲੇ ਖੋਲ੍ਹਣ ਦਾ ਆਦੇਸ਼ ਦਿੱਤਾ ਅਤੇ ਕਈ ਹੋਰ ਸ਼ਰਤਾਂ ਦਾ ਪਾਲਣ ਕਰਨ ਲਈ ਨਗਰ ਸੁਧਾਰ ਟਰੱਸਟ ਨੂੰ ਕਿਹਾ।

ਮੌਕੇ ’ਤੇ ਮੌਜੂਦ ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਤਾਲੇ ਖੋਲ੍ਹਣ ਦਾ ਆਦੇਸ਼ ਦਿੱਤਾ ਸੀ। ਇਸ ’ਤੇ ਉਨ੍ਹਾਂ ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਤਾਲਾ ਖੋਲ੍ਹ ਕੇ ਚਾਬੀ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਐੱਸਡੀਓ ਵਿਪਿਨ ਕੁਮਾਰ ਦੇ ਹਵਾਲੇ ਕਰ ਦਿੱਤੀ ਹੈ। ਤਾਲਾ ਖੁੱਲ੍ਹਣ ਨਾਲ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੇ ਸੁਖ ਦਾ ਸਾਹ ਲਿਆ ਹੈ।

Advertisement