DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਮ੍ਰਿਤਸਰ ਪੁਲੀਸ ਵੱਲੋਂ ਤਲਾਸ਼ੀ ਤੇ ਛਾਪੇ

ਗੁਰੂ ਕੀ ਵਡਾਲੀ ਇਲਾਕੇ ’ਚ 100 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਕੀਤੀ ਕਾਰਵਾਈ; ਛੇ ਵਿਅਕਤੀ ਹਿਰਾਸਤ ’ਚ ਲਏ

  • fb
  • twitter
  • whatsapp
  • whatsapp
featured-img featured-img
ਗੁਰੂ ਕੀ ਵਡਾਲੀ ਇਲਾਕੇ ਵਿੱਚ ਪੁਲੀਸ ਅਧਿਕਾਰੀ ਤੇ ਕਰਮਚਾਰੀ ਜਾਂਚ ਕਰਦੇ ਹੋਏ
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਅੱਜ ਤੜਕਸਾਰ ਗੁਰੂ ਕੀ ਵਡਾਲੀ, ਥਾਣਾ ਛੇਹਰਟਾ ਦੇ ਇਲਾਕੇ ਵਿੱਚ ਇੱਕ ਵਿਸ਼ੇਸ਼ ਸਾਂਝਾ ਘੇਰਾਬੰਦੀ ਅਤੇ ਤਲਾਸ਼ੀ ਆਪਰੇਸ਼ਨ ਚਲਾਇਆ ਗਿਆ। ਇਸ ਆਪਰੇਸ਼ਨ ਵਿੱਚ 100 ਤੋਂ ਵੱਧ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਸਵੇਰ ਤੋਂ ਲੈ ਕੇ ਲਗਭਗ 8 ਵਜੇ ਤੱਕ ਇਲਾਕੇ ਵਿੱਚ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ 6 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਮਾਮਲਿਆਂ ਵਿੱਚ ਐੱਨ ਡੀ ਪੀ ਐੱਸ ਅਤੇ ਐਕਸਾਈਜ਼ ਐਕਟ ਵਿੱਚ ਕਾਰਵਾਈ ਕੀਤੀ ਗਈ ਹੈ। ਡੀ ਸੀ ਪੀ (ਇਨਵੈਸਟੀਗੇਸ਼ਨ) ਪ੍ਰਭਜੋਤ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਅੱਜ ਦੇ ਆਪਰੇਸ਼ਨ ਦੌਰਾਨ ਜਿਹੜੇ ਵੀ ਵਿਅਕਤੀ ਸ਼ੱਕੀ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲੀਸ ਦੀ ਕਾਰਵਾਈ ਸਿਰਫ਼ ਨਸ਼ਾ ਵੇਚਣ ਵਾਲਿਆਂ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਾ ਸਪਲਾਈ ਚੇਨ, ਇਸ ਨਾਲ ਜੁੜੇ ਵਿਅਕਤੀਆਂ ਅਤੇ ਨਸ਼ਾ ਪ੍ਰਭਾਵਿਤ ਹੌਟਸਪਾਟ ਇਲਾਕਿਆਂ ’ਤੇ ਵੀ ਲਗਾਤਾਰ ਫੋਕਸ ਕੀਤਾ ਜਾ ਰਿਹਾ ਹੈ। ਡੀ ਸੀ ਪੀ ਨੇ ਕਿਹਾ ਕਿ ਕਮਿਸ਼ਨਰੇਟ ਪੁਲੀਸ ਵੱਲੋਂ ਅਜਿਹੇ ਆਪਰੇਸ਼ਨ ਅੱਗੇ ਵੀ ਜਾਰੀ ਰਹਿਣਗੇ। ਆਪਰੇਸ਼ਨ ਦੌਰਾਨ ਪੁਲੀਸ ਟੀਮਾਂ ਵੱਲੋਂ 6 ਵਿਅਕਤੀਆਂ ਨੂੰ ਰਾਊਂਡਅਪ ਕਰ ਕੇ ਉਨ੍ਹਾਂ ਸਬੰਧੀ ਪੁੱਛਗਿੱਛ ਅਤੇ ਤਸਦੀਕ ਦੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਚੈਕਿੰਗ ਦੌਰਾਨ ਐਕਸਾਈਜ਼ ਅਤੇ ਐਨ ਡੀ ਪੀ ਐੱਸ ਐਕਟ ਨਾਲ ਸਬੰਧਤ ਰਿਕਵਰੀ ਵੀ ਕੀਤੀ ਗਈ, ਜਿਸ ਸਬੰਧੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦੇ ਨਾਲ ਹੀ 3 ਅਣਕਲੇਮਡ/ਸ਼ੱਕੀ ਵਾਹਨਾਂ ਨੂੰ ਪੁਲੀਸ ਵੱਲੋਂ ਕਬਜ਼ੇ ਵਿੱਚ ਲਿਆ ਗਿਆ ਹੈ। ਇਨ੍ਹਾਂ ਵਾਹਨਾਂ ਦੀ ਮਾਲਕੀ ਅਤੇ ਦਸਤਾਵੇਜ਼ਾਂ ਸਬੰਧੀ ਤਸਦੀਕ ਕੀਤੀ ਜਾ ਰਹੀ ਹੈ ।

ਪੁਲੀਸ ਵੱਲੋਂ ਇਸ ‘ਕਾਸੋ’ ਅਪਰੇਸ਼ਨ ਦੌਰਾਨ ਖਾਸ ਤੌਰ ’ਤੇ ਉਨ੍ਹਾਂ ਇਲਾਕਿਆਂ ਨੂੰ ਫੋਕਸ ਕੀਤਾ ਗਿਆ ਜਿੱਥੋਂ ਨਸ਼ਿਆਂ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਸ਼ਿਕਾਇਤਾਂ ਜਾਂ ਜਾਣਕਾਰੀਆਂ ਪ੍ਰਾਪਤ ਹੋ ਰਹੀਆਂ ਸਨ। ਪੁਲੀਸ ਟੀਮਾਂ ਵੱਲੋਂ ਘਰਾਂ, ਸ਼ੱਕੀ ਥਾਵਾਂ ਅਤੇ ਸੰਵੇਦਨਸ਼ੀਲ ਪੁਆਇੰਟਾਂ ਦੀ ਬਾਰੀਕੀ ਨਾਲ ਚੈਕਿੰਗ ਕਰਕੇ ਸੰਭਾਵਿਤ ਦੋਸ਼ੀਆਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਗਈ।

Advertisement

Advertisement
Advertisement
×