DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Search Operation: ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਲਈ ਪੁਲੀਸ ਮੁਸਤੈਦ

ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾ ਕੇ ਬੱਸ ਅੱਡੇ, ਰੇਲਵੇ ਸਟੇਸ਼ਨ ਤੇ ਜਨਤਕ ਥਾਵਾਂ ’ਤੇ ਚੈਕਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਬੱਸ ਅੱਡੇ ਤੇ ਹੋਰ ਥਾਵਾਂ ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਜਾਂਚ ਕਰਦੇ ਪੁਲੀਸ ਕਰਮਚਾਰੀ
Advertisement
ਸ਼ਹਿਰ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੁਲੀਸ ਵੱਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਾਰਕੀਟਾਂ ਅਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਸਰਚ ਅਪਰੇਸ਼ਨ ਚਲਾਇਆ ਗਿਆ।

ਇਸ ਅਪਰੇਸ਼ਨ ਦੌਰਾਨ ਪੁਲੀਸ ਦੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ, ਕਮਾਂਡੋ ਫੋਰਸ ਅਤੇ ਹੋਰ ਵਿਸ਼ੇਸ਼ ਯੂਨਿਟਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਯਾਤਰੀਆਂ ਦੇ ਸਮਾਨ ਦੀ ਜਾਂਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।

Advertisement

ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜਿਹੇ ਸਰਚ ਅਤੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ, ਅਪਰਾਧਿਕ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

Advertisement

ਉਨਾ ਨੇ ਅੰਮ੍ਰਿਤਸਰ ਪੁਲੀਸ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਕਰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਐਮਰਜੈਂਸੀ ਨੰਬਰ 112 'ਤੇ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Advertisement
×