ਅਟਾਰੀ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਐੱਨਸੀਸੀ ਕੈਡਿਟ ਬਲਜੀਤ ਸਿੰਘ ਦੀ ਸਟੇਟ ਲੈਵਲ ਦੇ ਫਾਇਰਿੰਗ ਕੈਂਪ ਲਈ ਚੋਣ ਹੋਈ ਹੈ। ਇਸ ਸਬੰਧੀ ਐੱਨਸੀਸੀ ਅਫ਼ਸਰ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ 6ਵੀਂ ਪੰਜਾਬ ਬਟਾਲੀਅਨ ਐੱਨਸੀਸੀ ਗੁਰਦਾਸਪੁਰ ਵੱਲੋਂ ਲਗਾਏ ਗਏ ਗਰੁੱਪ ਲੈਵਲ ਸੀਏਟੀਸੀ ਕੈਂਪ ਜੋ ਕਿ ਸੁਖਜਿੰਦਰਾ ਕਾਲਜ ਗੁਰਦਾਸਪੁਰ ਵਿੱਚ ਲੱਗਾ ਸੀ। ਉਨ੍ਹਾਂ ਦੱਸਿਆ ਕਿ ਇਸ ਦਸ ਰੋਜ਼ਾ ਕੈਂਪ ਦੌਰਾਨ ਇਨ੍ਹਾਂ ਵਿਦਿਆਰਥੀਆਂ ਵਿੱਚੋਂ ਸਟੇਟ ਲੈਵਲ ਦੇ ਕੈਂਪ ਲਈ ਵਿਦਿਆਰਥੀਆਂ ਦੀ ਚੋਣ ਹੋਈ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦਾ ਕੈਡਿਟ ਬਲਜੀਤ ਸਿੰਘ ਵੀ ਸ਼ਾਮਲ ਹੈ।