ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਲਈ ਡੇਰਾ ਬਾਬਾ ਨਾਨਕ ਵਸਨੀਕ ਵਿਦਿਆਰਥਣ ਦੀ ਚੋਣ : The Tribune India

ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਲਈ ਡੇਰਾ ਬਾਬਾ ਨਾਨਕ ਵਸਨੀਕ ਵਿਦਿਆਰਥਣ ਦੀ ਚੋਣ

ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਲਈ ਡੇਰਾ ਬਾਬਾ ਨਾਨਕ ਵਸਨੀਕ ਵਿਦਿਆਰਥਣ ਦੀ ਚੋਣ

ਮੀਡੀਆ ਨਾਲ ਗੱਲਬਾਤ ਕਰਦੀ ਹੋਈ ਯੋਗਿਤਾ।

ਪੱਤਰ ਪ੍ਰੇਰਕ

ਡੇਰਾ ਬਾਬਾ ਨਾਨਕ, 29 ਨਵੰਬਰ

ਦੇਸ਼ ਦੀ ਪਾਰਲੀਮੈਂਟ ਵਿੱਚ ਤਿੰਨ ਦਸੰਬਰ ਨੂੰ ਹੋਣ ਜਾ ਰਹੇ ‘ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ’ ਲਈ ਡੇਰਾ ਬਾਬਾ ਨਾਨਕ ਦੀ ਵਿਦਿਆਰਥਣ ਯੋਗਿਤਾ ਦੀ ਚੋਣ ਹੋਈ ਹੈ| ਵਿਦਿਆਰਥਣ ਨੇ ਦੱਸਿਆ ਕਿ ਇਸ ਸਮਾਗਮ ਲਈ ਦੇਸ਼ ਭਰ ’ਚੋਂ ਵੱਖ-ਵੱਖ ਸੂਬਿਆਂ ਤੋਂ ਉਸ ਦੇ ਸਣੇ ਸੱਤ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਤਿੰਨ ਦਸੰਬਰ ਨੂੰ ਉਹ ਪੰਜਾਬ ਸੰਸਦ ਦੀ ਨੁਮਾਇੰਦਗੀ ਕਰੇਗੀ ਅਤੇ ਭਾਸ਼ਨ ਜ਼ਰੀਏ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਸ਼ਰਧਾਂਜਲੀ ਭੇਟ ਕਰੇਗੀ। ਡੇਰਾ ਬਾਬਾ ਨਾਨਕ ਦੇ ਇੱਕ ਸਾਧਾਰਨ ਪਰਿਵਾਰ ਦੀ ਧੀ ਯੋਗਿਤਾ ਦੀ ਇਸ ਉਪਲੱਬਧੀ ਲਈ, ਜਿੱਥੇ ਉਸ ਦਾ ਪਰਿਵਾਰ ਮਾਣ ਮਹਿਸੂਸ ਕਰ ਰਿਹਾ ਹੈ, ਉੱਥੇ ਹੀ ਹਲਕਾ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਯੋਗਿਤਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ। ਯੋਗਿਤਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਸ ਨੂੰ ਹਮੇਸ਼ਾ ਸਾਥ ਮਿਲਿਆ ਹੈ, ਜਿਸ ਕਰ ਕੇ ਉਹ ਅੱਜ ਇਹ ਉਪਲੱਬਧੀ ਹਾਸਲ ਕਰ ਸਕੀ ਹੈ| ਉਸ ਨੇ ਕਿਹਾ ਕਿ ਉਸ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਦੇਸ਼ ਦੀ ਸੰਸਦ ਵਿੱਚ ਪੰਜਾਬ ਦੀ ਨੁਮਾਇੰਦਗੀ ਕਰੇਗੀ| ਇਸ ਮੌਕੇ ਯੋਗਿਤਾ ਦੀ ਮਾਂ ਅਨੀਤਾ ਰਾਣੀ ਅਤੇ ਦਾਦਾ ਜਗਦੀਸ਼ ਮਿੱਤਰ ਨੇ ਕਿਹਾ ਕਿ ਇਸ ਪ੍ਰਾਪਤੀ ’ਤੇ ਉਹ ਬਹੁਤ ਖੁਸ਼ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All