ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਲੀਕੇ ਗਏ 12 ਜੁਲਾਈ ਤੋਂ ਲੈ ਕੇ 19 ਜੁਲਾਈ ਤੱਕ ਦੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮਾਂ ਤਹਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ...
Advertisement
ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਲੀਕੇ ਗਏ 12 ਜੁਲਾਈ ਤੋਂ ਲੈ ਕੇ 19 ਜੁਲਾਈ ਤੱਕ ਦੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮਾਂ ਤਹਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿੱਚ ਧਾਰਮਿਕ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਅਧਿਆਪਕਾ ਮਨਦੀਪ ਕੌਰ ਰਿਆੜ ਵੱਲੋਂ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਨਿੱਝਰ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਧਰਮ ਪ੍ਰਚਾਰ ਕਮੇਟੀ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਸਾਹਿਬਾਨ ਗੁਰਬਖਸ਼ ਸਿੰਘ ਬੇਦੀ, ਹਰਮਨਜੀਤ ਸਿੰਘ ਆਦਿ ਪ੍ਰਚਾਰਕਾਂ ਵੱਲੋਂ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਜੀਵਨ ਕਾਲ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਿੱਖ ਧਰਮ ਵਿੱਚ ਪਾਏ ਯੋਗਦਾਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਮੈਂਬਰ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ ਅੜੀ ਤੇ ਸਕੂਲ ਪ੍ਰਿੰਸੀਪਲ ਮੁਕਤਾ ਤ੍ਰੇਹਨ ਵੱਲੋਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।
Advertisement
Advertisement
×