ਬਟਾਲਾ: ਨਨਕਾਣਾ ਸਾਹਿਬ ਸਾਕਾ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪੁਰਖਿਆਂ ਦੇ ਜ਼ੱਦੀ ਪਿੰਡ ਧਾਰੋਵਾਲੀ ਵਿੱਚ ਸ਼ਤਾਬਦੀ ਵਰ੍ਹੇ ਮੌਕੇ ਸੈਮੀਨਾਰ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਪੱਤਰਕਾਰ ਨੂੰ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਰਾਜ ਸਭਾ ਮੈਂਬਰ ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਕਰਨਗੇ।
-ਨਿੱਜੀ ਪੱਤਰ ਪ੍ਰੇਰਕ