DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਲਜ ਵਿੱਚ ‘ਆਨਲਾਈਨ ਪੇਮੈਂਟ’ ਵਿਸ਼ੇ ਉੱਤੇ ਸੈਮੀਨਾਰ

ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਵਿੱਚ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਸਰਪ੍ਰਸਤੀ ਹੇਠ ‘ਆਨਲਾਈਨ ਪੇਮੈਂਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਬੁਲਾਰੇ ਵਜੋਂ ਪੁੱਜੇ ਸਾਫਟਵੇਅਰ ਡਿਵੈਲਪਰ ਅਖਿਲੇਸ਼ਵਰ ਪ੍ਰਸ਼ਾਦ...

  • fb
  • twitter
  • whatsapp
  • whatsapp
featured-img featured-img
ਸੈਮੀਨਾਰ ਵਿੱਚ ਸ਼ਾਮਲ ਮਹਿਮਾਨ।
Advertisement

ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਵਿੱਚ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੀ ਸਰਪ੍ਰਸਤੀ ਹੇਠ ‘ਆਨਲਾਈਨ ਪੇਮੈਂਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਬੁਲਾਰੇ ਵਜੋਂ ਪੁੱਜੇ ਸਾਫਟਵੇਅਰ ਡਿਵੈਲਪਰ ਅਖਿਲੇਸ਼ਵਰ ਪ੍ਰਸ਼ਾਦ ਨੇ ਕੀਤਾ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਕੀਤਾ। ਮਗਰੋਂ ਅਖਿਲੇਸ਼ਵਰ ਪ੍ਰਸ਼ਾਦ ਨੇ ਵਿਦਿਆਰਥੀਆਂ ਨੂੰ ਆਨਲਾਈਨ ਅਦਾਇਗੀ ਸੰਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਅਖਿਲੇਸ਼ਵਰ ਪ੍ਰਸ਼ਾਦ ਵੱਲੋਂ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਗਏ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਕੰਪਿਊਟਰ ਵਿਭਾਗ ਦੇ ਮੁਖੀ ਅਸਿ. ਪ੍ਰੋ. ਗੁਰਬਿੰਦਰ ਕੌਰ ਨੇ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜ਼ਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਮਹਿੰਦਰ ਸਿੰਘ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਮੌਜੂਦ ਸਨ।

Advertisement
Advertisement
×