DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kuldeep Singh Gargaj ਵੱਲੋਂ ਛਬੀਲ ਵਿੱਚ ਸੇਵਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿੱਚ ਛਬੀਲ ਬਾਬਾ ਬੁੱਢਾ ਜੀ ਵਿੱਚ ਸੇਵਾ ਕਰਦਿਆਂ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹ ਹਾਲ...

  • fb
  • twitter
  • whatsapp
  • whatsapp
featured-img featured-img
ਸ੍ਰੀ ਹਰਿਮੰਦਰ ਸਾਹਿਬ ਵਿੱਚ ਛਬੀਲ ’ਤੇ ਸੇਵਾ ਕਰਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿੱਚ ਛਬੀਲ ਬਾਬਾ ਬੁੱਢਾ ਜੀ ਵਿੱਚ ਸੇਵਾ ਕਰਦਿਆਂ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹ ਹਾਲ ਹੀ ਵਿੱਚ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ ਹਨ। ਵਿਦੇਸ਼ ਦੌਰੇ ਤੋਂ ਵਾਪਸ ਪਰਤਣ ਮਗਰੋਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਇਸ ਦੌਰਾਨ ਪਰਿਕਰਮਾ ਵਿੱਚ ਛਬੀਲ ਤੇ ਜਲ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਸਿੱਖੀ ਪ੍ਰਚਾਰ ਵੀ ਕੀਤਾ ਅਤੇ ਨੌਜਵਾਨ ਸਿੱਖਾਂ ਨੂੰ ਕੇਸ ਰੱਖ ਕੇ ਸਾਬਤ ਸੂਰਤ ਪਛਾਣ ਕਾਇਮ ਕਰਨ ਲਈ ਪ੍ਰੇਰਿਤ ਕੀਤਾ। ਨਿਊਜ਼ੀਲੈਂਡ ਦੌਰੇ ਦੌਰਾਨ ਵੀ ਉਨ੍ਹਾਂ ਸਿੱਖਾਂ ਨੂੰ ਇੱਕਜੁੱਟਤਾ ਕਾਇਮ ਕਰਨ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਸੀ।

Advertisement
Advertisement
×