ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੇਵਾਵਾਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਡੇਰਾ ਬਾਬਾ ਨਾਨਕ, ਰਮਦਾਸ, ਅਜਨਾਲਾ ਆਦਿ ਵਿੱਚ ਨੇੜਲੇ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੇਵਾਵਾਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਡੇਰਾ ਬਾਬਾ ਨਾਨਕ, ਰਮਦਾਸ, ਅਜਨਾਲਾ ਆਦਿ ਵਿੱਚ ਨੇੜਲੇ ਗੁਰਦੁਆਰਿਆਂ ਤੋਂ ਸਹਾਇਤਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਔਖੇ ਸਮੇਂ ਆਪਣੇ ਪ੍ਰਬੰਧ ਵਾਲੇ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਲੋਕਾਂ ਦੇ ਸਹਿਯੋਗ ਲਈ ਨਿਰਦੇਸ਼ ਦਿੱਤੇ ਹਨ। ਜਿਥੇ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਤੇ ਲੰਗਰ ਦੇ ਪ੍ਰਬੰਧ ਨਿਰੰਤਰ ਜਾਰੀ ਹਨ, ਉਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਮਦਦ ਪਹੁੰਚਾ ਰਹੇ ਹਨ। ਇਸ ਤਹਿਤ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਅਤੇ ਲੰਗਤ ਵੰਡਿਆ ਜਾ ਰਿਹਾ ਹੈ।
Advertisement
Advertisement
×