ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਨੂੰ ਮਿਆਰੀ ਬੀਜ ਦੇਵੇਗੀ ਸ਼੍ਰੋਮਣੀ ਕਮੇਟੀ

ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂਆਤ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ 6 ਕਰੋੜ ਦੀ ਲਾਗਤ ਨਾਲ 37 ਹਜ਼ਾਰ 500 ਏਕੜ ਰਕਬੇ ਲਈ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਪੰਜ ਕੇਂਦਰ ਸਥਾਪਤ ਕੀਤੇ ਗਏ ਹਨ ਜਿਸ ਵਿੱਚ ਸੁਲਤਾਨਪੁਰ ਲੋਧੀ ਸਮੇਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ 7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸਾਰੇ ਥਾਵਾਂ ਤੋਂ ਅਗਲੇ ਦਿਨਾਂ ’ਚ ਪੀੜਤ ਕਿਸਾਨਾਂ ਨੂੰ ਬੀਜ ਵੰਡਣ ਦਾ ਕਾਰਜ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ 10 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਪ੍ਰਮਾਣਿਕ ਕਿਸਮ ਦੇ ਬੀਜ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹੜ੍ਹਾਂ ਦੌਰਾਨ ਹਜ਼ਾਰਾਂ ਲੋਕਾਂ ਲਈ ਲੰਗਰ ਅਤੇ ਰਾਸ਼ਣ ਦੀ ਸੇਵਾ ਨਿਭਾ ਚੁੱਕੀ ਹੈ ਅਤੇ ਹਜ਼ਾਰਾਂ ਲੀਟਰ ਡੀਜ਼ਲ ਵੰਡ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਕਿਸਾਨਾਂ ਦੇ ਜੀਵਨ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋੜ ਅਨੁਸਾਰ ਅੱਗੇ ਵੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

 

Advertisement

Advertisement
Show comments