DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

SGPC ਅਮਰੀਕਾ ’ਚ ਸਿੱਖ ਮਿਸ਼ਨ ਕੇਂਦਰ ਸਥਾਪਤ ਕਰੇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ 106 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਤੋਂ ਬਾਹਰ ਅਮਰੀਕਾ ਦੇ ਯੂਬਾ ਸਿਟੀ ਵਿੱਚ ਸਿੱਖ ਮਿਸ਼ਨ ਕੇਂਦਰ ਸਥਾਪਤ ਕਰਨ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇ ਮੈਂਬਰੀ ਵਫ਼ਦ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ 106 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਤੋਂ ਬਾਹਰ ਅਮਰੀਕਾ ਦੇ ਯੂਬਾ ਸਿਟੀ ਵਿੱਚ ਸਿੱਖ ਮਿਸ਼ਨ ਕੇਂਦਰ ਸਥਾਪਤ ਕਰਨ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇ ਮੈਂਬਰੀ ਵਫ਼ਦ ਸਮੇਤ ਅਮਰੀਕਾ ਦੌਰੇ ਤੋਂ ਪਰਤ ਕੇ ਦੱਸਿਆ ਕਿ ਉੱਥੇ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਹ ਕੇਂਦਰ ਅਮਰੀਕਾ ਨਿਵਾਸੀ ਦੀਦਾਰ ਸਿੰਘ ਬੈਂਸ ਵੱਲੋਂ 2013 ਵਿੱਚ ਦਾਨ ਕੀਤੀ 14 ਏਕੜ ਜ਼ਮੀਨ ਉੱਤੇ ਬਣੇਗਾ। ਇਸ ਪ੍ਰਾਜੈਕਟ ਲਈ ਅਮਰੀਕਾ ਵਿੱਚ ਬੈਂਕ ਖਾਤਾ ਚਾਲੂ ਕਰਕੇ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ। ਸਥਾਨਕ ਨਿਯਮਾਂ ਅਨੁਸਾਰ ਨਕਸ਼ੇ ਅਤੇ ਹੋਰ ਪ੍ਰਵਾਨਗੀਆਂ ਲਈ ਕਰਮਜੀਤ ਸਿੰਘ ਬੈਂਸ ਕੰਮ ਕਰ ਰਹੇ ਹਨ।

Advertisement
Advertisement
×