ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਨਾਗਪੁਰ ਪੁੱਜਾ

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਂਦੀਆ ਮਹਾਰਾਸ਼ਟਰ ਤੋਂ ਨਾਗਪੁਰ ਪੁੱਜ...
Advertisement
ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਂਦੀਆ ਮਹਾਰਾਸ਼ਟਰ ਤੋਂ ਨਾਗਪੁਰ ਪੁੱਜ ਗਿਆ ਹੈ।

ੱਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਨਗਰ ਕੀਰਤਨ ਦੇ ਗੋਂਦੀਆ ਪਹੁੰਚਣ ’ਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਅੱਜ ਸਵੇਰੇ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਦੱਸਿਆ।

Advertisement

ਨਗਰ ਕੀਰਤਨ ਦਾ ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸੁਰਜੀਤ ਸਿੰਘ ਮੀਤ ਮੈਨੇਜਰ ਸਮੇਤ ਸੰਗਤਾਂ ਹਾਜ਼ਰ ਸਨ।

 

 

Advertisement
Show comments