Sheron Sugar Mill: ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਜਾਗਣ ਦਾ ਹੋਕਾ
ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੇਲਾਂ ਰੋਕਣ ਦਾ ਐਲਾਨ ਕੀਤਾ ਅਤੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਜਾਗਣ ਦਾ ਹੋਕਾ ਦਿੱਤਾ ਗਿਆ। ਇਹ ਐਲਾਨ ਅੱਜ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਨੂੰ ਹੋਰਨਾਂ ਅਦਾਰਿਆਂ ਕੋਲ...
ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੇਲਾਂ ਰੋਕਣ ਦਾ ਐਲਾਨ ਕੀਤਾ ਅਤੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਜਾਗਣ ਦਾ ਹੋਕਾ ਦਿੱਤਾ ਗਿਆ। ਇਹ ਐਲਾਨ ਅੱਜ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਨੂੰ ਹੋਰਨਾਂ ਅਦਾਰਿਆਂ ਕੋਲ ਤਬਦੀਲ ਕਰਨ ਖ਼ਿਲਾਫ਼ ਲਗਾਏ ਪੱਕਾ ਮੋਰਚਾ ਦੇ 73ਵੇਂ ਦਿਨ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕੀਤਾ ਗਿਆ। ਇਕੱਠ ਨੂੰ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਤਨ ਸਿੰਘ ਢੰਡ ਨੇ ਸੰਬੋਧਨ ਕੀਤਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਨੂੰ ਤਬਦੀਲ ਕਰਨ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ ਅਤੇ ਨਾਲ ਦੀ ਨਾਲ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾਣ ਵਾਲੀ ਮੁਕਤ ਵਪਾਰ ਸੰਧੀ ਨੂੰ ਵੀ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਛੋਟੇ ਕਾਰੋਬਾਰੀਆਂ ਨੂੰ ਤਬਾਹ ਕਰਨ ਵਾਲੀ ਆਖਿਆ। ਉਨ੍ਹਾਂ ਕਿਹਾ ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਉਨ੍ਹਾਂ ਮਿਹਨਤਕਸ਼ ਜਨਤਾ ਨੂੰ ਰਾਜਸੀ ਤੌਰ ’ਤੇ ਜਾਗਰੂਕ ਹੋਣ ਦਾ ਸੱਦਾ ਦਿੱਤਾ।
ਮਜ਼ਦੂਰ ਰਾਜਸੀ ਤੌਰ ’ਤੇ ਚੇਤਨ ਹੋਣ: ਬਦੇਸ਼ਾ
ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਮੀਟਿੰਗ ਪਿੰਡ ਬਦੇਸ਼ਾ ਵਿੱਚ ਹੋਈ। ਪਾਰਟੀ ਦੇ ਜ਼ਿਲ੍ਹਾ ਜਸਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕਿਸਾਨ ਆਗੂ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਮਜ਼ਦੂਰ ਜਮਾਤ ਨੂੰ ਰਾਜਨੀਤਿਕ ਤੌਰ ’ਤੇ ਚੇਤਨ ਹੋਣ ਦੀ ਲੋੜ ਹੈ ਕਿਉਂਕਿ ਹਾਕਮ ਜਮਾਤਾਂ ਨੇ ਮਜ਼ਦੂਰ ਜਮਾਤ ਨੂੰ ਰਾਜਨੀਤੀ ਤੋਂ ਕੋਹਾਂ ਦੂਰ ਰੱਖਿਆ ਹੈ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਧਰਮਾਂ ਜਾਤਾਂ ਦੇ ਨਾਂ ’ਤੇ ਲੋਕਾਂ ਨੂੰ ਵੰਡਿਆ ਹੋਇਆ ਹੈ। ਘੱਟ ਗਿਣਤੀ ਦਲਿਤਾਂ, ਮੁਸਲਮਾਨਾਂ, ਇਸਾਈਆਂ, ਖਾਸ ਕਰ ਔਰਤਾਂ ’ਤੇ ਹਮਲੇ ਹੋ ਰਹੇ ਹਨ। ਬੇਰੁਜ਼ਗਾਰੀ, ਮਹਿੰਗਾਈ, ਰਿਸ਼ਵਤਖੋਰੀ, ਲੁੱਟਾਂ-ਖੋਹਾ, ਕਤਲਾਂ ਤੋਂ ਇਲਾਵਾ ਕਾਨੂੰਨ ਪ੍ਰਬੰਧ ਦਿਨੋਂ-ਦਿਨ ਵਿਗੜ ਰਿਹਾ ਹੈ। ਨਸ਼ਿਆ ਨਾਲ ਨੌਜਵਾਨ ਮਰ ਰਹੇ ਹਨ। ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਨੇ ਦੱਸਿਆ ਕਿ ਮਜ਼ਦੂਰਾਂ ਦੀਆਂ ਮੰਗਾਂ ਸਬੰਧ ਪੇਂਡੂ ਅਤੇ ਦਿਹਾਤੀ ਮਜ਼ਦੂਰ ਸਭਾ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਇਕੱਠ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੱਕ ਮਾਰਚ ਕਰਕੇ ਮੰਗ ਪੱਤਰ ਦੇਵੇਗੀ।

