DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Akali Dal Amritsar ਨੇ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ ਐਲਾਨਨਾਮੇ ਦਾ ਅਸਲ ਦਸਤਾਵੇਜ਼ ਸੰਭਾਲਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਮੌਕੇ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਇਤਿਹਾਸ ਅਤੇ ਸਾਲ 1994 ਦੇ ‘ਅੰਮ੍ਰਿਤਸਰ ਐਲਾਨਨਾਮੇ’ ਉੱਤੇ ਰੌਸ਼ਨੀ ਪਾਈ। ਉਨ੍ਹਾਂ ਸੁਝਾਅ ਦਿੱਤਾ ਕਿ ‘ਅੰਮ੍ਰਿਤਸਰ ਐਲਾਨਨਾਮੇ’ ਦਾ ਅਸਲ ਦਸਤਾਵੇਜ਼, ਜੋ ਇਸ ਸਮੇਂ ਉਸ ਵੇਲੇ ਦੇ ਜਥੇਦਾਰ ਭਾਈ ਮਨਜੀਤ ਸਿੰਘ ਕੋਲ ਵਿਦੇਸ਼ ਵਿੱਚ ਸੁਰੱਖਿਅਤ ਹੈ, ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਲਾਇਬਰੇਰੀ ਵਿੱਚ ਸੰਭਾਲ ਕੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਿੱਖ ਆਗੂਆਂ ਦੇ ਕਤਲਾਂ ਸਬੰਧੀ ਕਥਿਤ ਕੌਮਾਂਤਰੀ ਸਾਜ਼ਿਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਅਮਰੀਕਾ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰਕਾਰ ’ਤੇ ਦਬਾਅ ਪਾਉਣ ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਾਰਟੀ ਵੱਲੋਂ ਪਾਰਲੀਮੈਂਟਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਜਸਵੀਰ ਸਿੰਘ ਬਚੜੇ, ਸ਼ਮਸ਼ੇਰ ਸਿੰਘ ਬਰਾੜ, ਹਰਜੀਤ ਸਿੰਘ ਮੀਆਪੁਰ, ਦਲਜੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਝਾਮਪੁਰ, ਤਰਲੋਕ ਸਿੰਘ ਬਿੱਟਾ, ਰਵੀ ਸ਼ੇਰ ਸਿੰਘ, ਮਨਕੀਰਤ ਸਿੰਘ ਹਾਜ਼ਰ ਸਨ ।

Advertisement

Advertisement
Advertisement
×