ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿੱਚ ਪਿੰਡ ਰਾਮਪੁਰ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਛੋਟੇਪੁਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹਨ ਪ੍ਰੰਤੂ ਅਫ਼ਸੋਸ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਵਾਅਦਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੇ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਸ਼ਹੀਦਾਂ ਦੇ ਨਾਂ ’ਤੇ ਯਾਦਗਾਰਾਂ ਬਣਾਈਆਂ ਜਾਣਗੀਆਂ।
ਮੀਟਿੰਗ ਨੂੰ ਕਰਵਾਉਣ ਵਿਚ ਸੁਲੱਖਣ ਸਿੰਘ, ਉਪਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ, ਦਿਲਬਾਗ ਸਿੰਘ, ਕੇਵਲ ਸਿੰਘ, ਕਸ਼ਮੀਰ ਸਿੰਘ ਪੰਚ, ਭਗਵਾਨ ਸਿੰਘ ਸਮੇਤ ਹੋਰਾਂ ਨੇ ਸੰਬੋਧਨ ਕੀਤਾ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰਪਾਲ ਸਿੰਘ ਸਾਬਕਾ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ, ਸਰਕਲ ਪ੍ਰਧਾਨ ਅਵਤਾਰ ਸਿੰਘ ਚੀਮਾ ਆਦਿ ਵਰਕਰ ਹਾਜ਼ਰ ਸਨ।