ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ

ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ਵਿੱਚ ਮਿਲੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ
ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ ਕਰਨ ਮੌਕੇ ਜਥੇਦਾਰ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 24 ਜਨਵਰੀ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿੱਚ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੈਂਟਰ ਦੇ ਉਦਘਾਟਨ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਹੋਰ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸੈਂਟਰ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ਵਿੱਚ ਐੱਮਆਰਆਈ, ਸੀਟੀ ਸਕੈਨ, ਐਕਸਰੇਅ ਆਦਿ ਟੈਸਟਾਂ ਦੀਆਂ ਸੇਵਾਵਾਂ ਮਿਲਣਗੀਆਂ।

Advertisement
Show comments