DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਕਾਬਲੇ ’ਚ ਪ੍ਰਭ ਦਾਸੂਵਾਲ ਗਰੋਹ ਦਾ ਸ਼ੂਟਰ ਜ਼ਖ਼ਮੀ

ਹਥਿਆਰਾਂ ਦੀ ਬਰਾਮਦਗੀ ਮੌਕੇ ਪੁਲੀਸ ’ਤੇ ਗੋਲੀ ਚਲਾੲੀ; ਦੋ ਕਾਬੂ

  • fb
  • twitter
  • whatsapp
  • whatsapp
featured-img featured-img
ਮੌਕੇ ਦਾ ਮੁਆਇਨਾ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਦੇ ਸ਼ੂਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਤੀਜੇ ਨੂੰ ਨਾਮਜ਼ਦ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਹਥਿਆਰ ਬਰਾਮਦਗੀ ਸਮੇਂ ਪੁਲੀਸ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਉਰਫ ਲਾਲ ਅਤੇ ਜੋਬਨਪ੍ਰੀਤ ਸਿੰਘ ਉਰਫ ਜੋਬਨ ਵਾਸੀ ਪਿੰਡ ਚਾਟੀਵਿੰਡ ਵਜੋਂ ਹੋਈ ਹੈ। ਇਨ੍ਹਾਂ ਕੋਲੋਂ .30 ਬੋਰ ਦੀ ਪਿਸਤੌਲ ਬਰਾਮਦ ਹੋਈ ਹੈ। ਇਨ੍ਹਾਂ ਦੇ ਨਾਲ ਇੱਕ ਹੋਰ ਵਿਅਕਤੀ ਬੋਹੜ ਸਿੰਘ ਵਾਸੀ ਪਿੰਡ ਚੀਮਾ ਨੂੰ ਨਾਮਜ਼ਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਗੁਰਪ੍ਰੀਤ ਸਿੰਘ ਉਰਫ ਲਾਲ ਹਥਿਆਰ ਬਰਾਮਦਗੀ ਸਮੇਂ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ।

ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਨਜ਼ਦੀਕੀ ਸਾਥੀ ਅਤੇ ਸ਼ੂਟਰ ਹਨ, ਜੋ ਉਸ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਥਾਵਾਂ ਤੋਂ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹਥਿਆਰ ਬਰਾਮਦ ਕਰਨ ਵਾਸਤੇ ਪੁਲੀਸ ਟੀਮ ਗੁਰਪ੍ਰੀਤ ਸਿੰਘ ਉਰਫ ਲਾਲ ਨੂੰ ਉਸ ਦੀ ਦੱਸੀ ਹੋਈ ਥਾਂ ’ਤੇ ਲੈ ਕੇ ਗਈ ਸੀ, ਜਿੱਥੇ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਇਸ ਦੌਰਾਨ ਸਵੈ-ਰੱਖਿਆ ਵਿੱਚ ਇੰਸਪੈਕਟਰ ਜਸਜੀਤ ਸਿੰਘ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਲਜ਼ਮ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਉਸ ਦੇ ਕਬਜ਼ੇ ਵਿੱਚੋਂ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ। ਮੁਲਜ਼ਮਾਂ ਨੇ ਬੋਹੜ ਸਿੰਘ ਦੇ ਨਿਰਦੇਸ਼ਾਂ ‘ਤੇ ਕੰਮ ਕੰਮ ਕਰਦਿਆਂ ਦਹਿਸ਼ਤ ਫੈਲਾਉਣ ਤੇ ਫਿਰੌਤੀ ਦੀਆਂ ਵਾਰਦਾਤਾਂ ਲਈ ਕਈ ਵਾਰ ਗੋਲੀਬਾਰੀ ਕੀਤੀ।

Advertisement

Advertisement
Advertisement
×