DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shooting Incident: ਕਾਂਗਰਸੀ ਆਗੂ ਤੇ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚੱਲੀਆਂ

ਦੋਵਾਂ ਪਰਿਵਾਰਾਂ ਦੇ ਜੀਆਂ ਵਿੱਚ ਸਹਿਮ ਦਾ ਮਾਹੌਲ; ਗੈਂਗਸਟਰਾਂ ਵੱਲੋਂ ਪਹਿਲਾਂ ਵੀ ਮਿਲ ਚੁੱਕੀਆਂ ਧਮਕੀਆਂ

  • fb
  • twitter
  • whatsapp
  • whatsapp
featured-img featured-img
ਕਾਂਗਰਸੀ ਆਗੂ ਦੇ ਘਰ ਪੁਲੀਸ ਜਾਂਚ ਕਰਦੀ ਹੋਈ।
Advertisement

ਲੰਘੀ ਰਾਤ ਕਸਬੇ ਵਿੱਚ ਦੋ ਘਰਾਂ ’ਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੀੜਤ ਇਮੀਗ੍ਰੇਸ਼ਨ ਕਾਰੋਬਾਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਵਿਦੇਸ਼ੀ ਨੰਬਰ ਤੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਲੰਘੀ ਰਾਤ ਸਾਢੇ ਦਸ ਵਜੇ ਦੇ ਕਰੀਬ ਦੂਜੀ ਵਾਰ ਉਸ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਉਧਰ, ਕਾਂਗਰਸੀ ਆਗੂ ਗੁਰਮੇਜ ਸਿੰਘ ਖੱਖ ਨੇ ਦੱਸਿਆ ਕਿ ਉਸ ਨੂੰ ਪ੍ਰਭ ਦਾਸੂਵਾਲ ਦੇ ਨਾਂ ਤੇ ਵਿਦੇਸ਼ੀ ਨੰਬਰ ਤੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਦੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੋਵਾਂ ਪੀੜਤਾਂ ਨੇ ਕਿਹਾ ਕਿ ਰਾਤ ਵਾਪਰੀ ਘਟਨਾ ਇੱਕੋ ਮੋਟਰਸਾਈਕਲ ਸਵਾਰਾਂ ਵੱਲੋਂ ਅੰਜ਼ਾਮ ਦਿੱਤੀ ਗਈ ਹੈ। ਪੀੜਤਾਂ ਨੇ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆਂ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਘਟਨਾ ਮਗਰੋਂ ਦੋਵਾਂ ਪੀੜਤਾਂ ਦੇ ਪਰਿਵਾਰਕ ਮੈਂਬਰ ਸਹਿਮੇ ਹੋਏ ਹਨ। ਡੀ ਐੱਸ ਪੀ ਹਰਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਥਾਵਾਂ ’ਤੇ ਚੱਲੀ ਗੋਲੀ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ। ਮੌਕੇ ਤੇ ਪੁਲੀਸ ਮੁਲਾਜ਼ਮਾਂ ਨੂੰ ਭੇਜਿਆ ਗਿਆ ਹੈ। ਸੀ ਸੀ ਟੀ ਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ: ਐੱਸ ਐੱਸ ਪੀ

ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਪੁਲੀਸ ਇਸ ਪੂਰੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਜਾਂਚ ਏਜੰਸੀਆਂ ਨੂੰ ਵੀ ਇਸ ਮਾਮਲੇ ਦੀ ਤਫ਼ਤੀਸ਼ ਵਿੱਚ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ। ਐੱਸ ਐੱਸ ਪੀ ਨੇ ਭਰੋਸਾ ਦਿੱਤਾ ਕਿ ਬਹੁਤ ਜਲਦ ਮੁਲਜ਼ਮਾਂ ਨੂੰ ਕਾਬੂ ਕਰਕੇ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ।

Advertisement
Advertisement
×