ਕਾਂਗਰਸ ਆਗੂ ਦੀ ਦੁਕਾਨ ’ਤੇ ਗੋਲੀਆਂ ਚੱਲੀਆਂ
ਸਾਬਕਾ ਮੰਤਰੀ ਤ੍ਰਿਪਤ ਬਾਜਵਾ ਤੇ ਵਿਧਾਇਕ ਸ਼ੈਰੀ ਕਲਸੀ ਨੇ ਨਿਖੇਧੀ ਕੀਤੀ
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਸ਼ੋਅਰੂਮ ਉੱਤੇ ਅੱਜ ਸ਼ਾਮ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਉਨ੍ਹਾਂ ਦੇ ਸ਼ੋਅ ਰੂਮ ਦਾ ਸ਼ੀਸ਼ਾ ਟੁੱਟ ਗਿਆ। ਗੋਲੀ ਕਾਂਡ ਦੀ ਸੂਚਨਾ ਮਿਲਦਿਆਂ ਹੀ ਡੀ ਐੱਸ ਪੀ (ਸਿਟੀ) ਸੰਜੀਵ ਕੁਮਾਰ, ਐੱਸ ਐੱਚ ਓ (ਸਿਟੀ) ਸੁਖਜਿੰਦਰ ਸਿੰਘ ਤੇ ਹੋਰ ਪੁਲੀਸ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚੇ। ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਸ੍ਰੀ ਗੁੱਡੂ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕਰੀਬੀ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵਿਧਾਇਕ ਸ੍ਰੀ ਬਾਜਵਾ ਅਤੇ ਹਲਕਾ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਵਾਪਰੀ ਘਟਨਾ ਦੀ ਨਿੰਦਾ ਕੀਤੀ।
ਗੁੱਡੂ ਸੇਠ ਨੇ ਦੱਸਿਆ ਕਿ ਉਸ ਨੂੰ ਲੰਘੇ ਚਾਰ ਪੰਜ ਦਿਨਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਈਆਂ ਹਨ। ਗੋਲੀ ਸਿੱਧੀ ਕਾਊਂਟਰ ਉੱਤੇ ਲੱਗੀ ਹੈ ਪਰ ਕਾਊਂਟਰ ’ਤੇ ਸੇਲਜ਼ਮੈਨ ਬੈਠਾ ਨਾ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਫਿਰੌਤੀ ਲਈ ਧਮਕੀ ਭਰੇ ਫੋਨ ਆ ਰਹੇ ਹਨ,ਜਿਸ ਦੀ ਸ਼ਿਕਾੲfਤ ਐੱਸ ਐੱਸ ਪੀ ਬਟਾਲਾ ਨੂੰ ਦਰਜ ਕਰਵਾਈ ਹੈ।
Advertisement
Advertisement
