ਗਹਿਰੀ ਮੰਡੀ ’ਚ ਮੈਡੀਕਲ ਸਟੋਰ ’ਤੇ ਗੋਲੀਆਂ ਚੱਲੀਆਂ
ਇੱਕ ਨੌਜਵਾਨ ਗੰਭੀਰ ਜ਼ਖ਼ਮੀ
Advertisement
ਇੱਥੋਂ ਨੇੜਲੇ ਪਿੰਡ ਗਹਿਰੀ ਮੰਡੀ ਵਿੱਚ ਇੱਕ ਮੈਡੀਕਲ ਸਟੋਰ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਮੈਡੀਕਲ ਸਟੋਰ ’ਤੇ ਕੰਮ ਕਰਨ ਵਾਲਾ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਸ ਸਬੰਧੀ ਐੱਸ ਐੱਚ ਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਥੋਂ ਨਜ਼ਦੀਕੀ ਪਿੰਡ ਗਹਿਰੀ ਮੰਡੀ ਵਿੱਚ ਰਾਣਾ ਮੈਡੀਕਲ ਸਟੋਰ ’ਤੇ ਸਟੋਰ ਮਾਲਕ ਦੀ ਮੌਜੂਦਗੀ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਸਟੋਰ ’ਤੇ ਕੰਮ ਕਰਦੇ ਨੌਜਵਾਨ ਸਹਿਲ ਉਰਫ ਪੰਮਾ ਨੂੰ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੋਲੀਆਂ ਚਲਾਉਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਐੱਸ ਐੱਚ ਓ ਨੇ ਕਿਹਾ ਕਿ ਸੂਚਨਾ ਮਿਲਦਿਆਂ ਹੀ ਉਹ ਆਪਣੀ ਪੁਲੀਸ ਪਾਰਟੀ ਨਾਲ ਤੁਰੰਤ ਮੌਕੇ ’ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
Advertisement
ਇਸ ਗੋਲੀ ਚੱਲਣ ਦੀ ਘਟਨਾ ਕਾਰਨ ਸਥਾਨਕ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲੀਸ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
Advertisement
