ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਜਨਮ ਦਿਵਸ ਮਨਾਇਆ
ਪਠਾਨਕੋਟ: ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਅਤੇ 35-ਏ ਖ਼ਤਮ ਕਰ ਕੇ ਮਰਹੂਮ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਸੁਫ਼ਨੇ ਨੂੰ ਸਾਕਾਰ ਕੀਤਾ...
Advertisement
ਪਠਾਨਕੋਟ: ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਅਤੇ 35-ਏ ਖ਼ਤਮ ਕਰ ਕੇ ਮਰਹੂਮ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਸੁਫ਼ਨੇ ਨੂੰ ਸਾਕਾਰ ਕੀਤਾ ਹੈ। ਸ੍ਰੀ ਸ਼ਰਮਾ ਅੱਜ ਭਾਜਪਾ ਜ਼ਿਲ੍ਹਾ ਪਠਾਨਕੋਟ ਵੱਲੋਂ ਮਰਹੂਮ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਮਾਧੋਪੁਰ ਵਿੱਚ ਏਕਤਾ ਸਥਲ ਉੱਪਰ ਕਰਵਾਏ ਸਮਾਗਮ ’ਚ ਪੁੱਜੇ ਹੋਏ ਸਨ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਤੇ ਸੀਮਾ ਦੇਵੀ, ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ, ਵਿਨੋਦ ਧੀਮਾਨ, ਰੂਪ ਲਾਲ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਵਿਪਨ ਸੈਣੀ, ਰਾਜਿੰਦਰ ਲਾਡੀ, ਵਿਵੇਕ ਸੈਣੀ, ਨੀਲਮ ਹੰਸ ਆਦਿ ਨੇ ਵੀ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬੁੱਤ ਨੂੰ ਨਮਨ ਕੀਤਾ। -ਪੱਤਰ ਪ੍ਰੇਰਕ
Advertisement
Advertisement
×