ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ
ਸਿੱਖ ਜਥੇਬੰਦੀਆਂ ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਬਾਈਕਾਟ ਕਰਨ ਅਤੇ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਨ ਦੇ ਕੀਤੇ ਗਏ ਐਲਾਨ ਨੂੰ ਹੋਰ ਵੀ ਕਈ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਇਹ ਦਾਅਵਾ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਤੇ ਕਰਨੈਲ ਸਿੰਘ ਪੰਜੋਲੀ, ਬਹੁਜਨ ਕ੍ਰਾਂਤੀ ਮੋਰਚਾ, ਰਾਸ਼ਟਰੀ ਮੁਸਲਿਮ ਮੋਰਚਾ, ਅਕਾਲ ਫੈਡਰੇਸ਼ਨ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਯੂਏਪੀਏ ਕਾਨੂੰਨ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।