DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੰਗਲੇ ਪੰਜਾਬ ਉਤਸਵ ’ਚ ਗਾਇਕਾਂ ਨੇ ਰੰਗ ਬੰਨ੍ਹਿਆ

ਡਰੋਨ ਸ਼ੋਅ ਰਾਹੀਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਿਆਨੀ

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸੱਭਿਆਚਾਰਕ ਪੇਸ਼ਕਾਰੀ ਦਿੰਦੀਆਂ ਹੋਈਆਂ ਮੁਟਿਆਰਾਂ।
Advertisement

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਕਰਵਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਦੇਰ ਸ਼ਾਮ ਸਮਾਪਤ ਹੋ ਗਿਆ।

ਰੰਗਲਾ ਪੰਜਾਬ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਪੰਜਾਬੀ ਗਾਇਕ ਮਨਮੋਹਨ ਵਾਰਿਸ, ਗਾਇਕਾ ਜਸਪਿੰਦਰ ਨਰੂਲਾ ਤੇ ਬਾਣੀ ਸੰਧੂ ਨੇ ਆਪਣੇ ਗੀਤਾਂ ਨਾਲ ਸਰੋਤੇ ਝੂਮਣ ਲਗਾ ਦਿੱਤੇ। ਇਸੇ ਦੌਰਾਨ ਅੱਜ ਦੂਜੀ ਸ਼ਾਮ ਨੂੰ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਰਾਹੀਂ ਅਸਮਾਨ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਬਹਾਦਰੀ ਦੀ ਗਾਥਾ ਨੂੰ ਦਰਸਾਇਆ ਗਿਆ।

Advertisement

ਉਤਸਵ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਪਹੁੰਚੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਗਿਆ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਉਤਸ਼ਾਹਤ ਕਰਨ ਵਿੱਚ ਪੂਰੀ ਤਰ੍ਹਾਂ ਸਫਲ ਰਿਹਾ ਹੈ। ਤਿੰਨੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਪੰਜਾਬੀਆਂ ਨੇ ਇਸ ਉਤਸਵ ਦਾ ਪੂਰਾ ਅਨੰਦ ਮਾਣਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਨਾਲ ਜੋੜਿਆ ਜਾ ਸਕੇ।

Advertisement

ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਰੰਗਲਾ ਪੰਜਾਬ ਉਤਸਵ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਏ ਹੋਏ ਮਹਿਮਾਨਾਂ, ਕਲਾਕਾਰਾਂ ਅਤੇ ਉਤਸਵ ਦੌਰਾਨ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਵੀ ਕੀਤਾ ਗਿਆ।

Advertisement
×