ਗੁਰਦਾਸਪੁਰ ’ਚ ਕਰੋਨਾ ਕਾਰਨ ਛੇ ਮੌਤਾਂ, 202 ਪਾਜ਼ੇਟਿਵ

ਗੁਰਦਾਸਪੁਰ ’ਚ ਕਰੋਨਾ ਕਾਰਨ ਛੇ ਮੌਤਾਂ, 202 ਪਾਜ਼ੇਟਿਵ

ਅੰਮਿ੍ਤਸਰ ਵਿੱਚ ਇਕ ਔਰਤ ਦਾ ਕਰੋਨਾ ਟੈਸਟ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। -ਫੋਟੋ: ਸੁਨੀਲ ਕੁਮਾਰ

ਪੱਤਰ ਪੇ੍ਰਕ
ਗੁਰਦਾਸਪੁਰ, 15 ਸਤੰਬਰ

ਜ਼ਿਲ੍ਹਾ ਗੁਰਦਾਸਪੁਰ ‘ਚ ਮੰਗਲਵਾਰ ਨੂੰ ਕਰੋਨਾ ਨਾਲ ਛੇ ਮੌਤਾਂ ਦੀ ਪੁਸ਼ਟੀ ਹੋਈ ਹੈ। ਜਦਕਿ 202 ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਪ੍ਰਤੀ ਵੀ ਸੁਚੇਤ ਰਹਿਣ ਦੀ ਅਪੀਲ ਆਮ ਲੋਕਾਂ ਨੂੰ ਕੀਤੀ ਜਾ ਰਹੀ ਹੈ। 

ਹੁਸ਼ਿਆਰਪੁਰ ’ਚ 141 ਕਰੋਨਾ ਪਾਜ਼ੇਟਿਵ: ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 141 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂ 7 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਅੱਜ ਆਏ 141 ਕੇਸਾਂ ਵਿੱਚ 50 ਕੇਸ ਹੁਸ਼ਿਆਰਪੁਰ ਦੇ ਅਤੇ ਬਾਕੀ ਵੱਖ-ਵੱਖ ਬਲਾਕਾਂ ਨਾਲ ਸਬੰਧਤ ਹਨ। ਮਰਨ ਵਾਲੇ ਮਰੀਜ਼ ਵੱਖ-ਵੱਖ ਬਲਾਕਾਂ ਨਾਲ ਸਬੰਧਤ ਸਨ ਜੋ ਬਿਮਾਰ ਹੋਣ ਕਾਰਨ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਸਨ। 

ਫਗਵਾੜਾ (ਪੱਤਰ ਪੇ੍ਰਕ): ਫਗਵਾੜਾ ’ਚ ਅੱਜ ਕਰੋਨਾ ਦੇ 18 ਨਵੇਂ ਕੇਸ ਸਾਹਮਣੇ ਆਏ ਹਨ ਤੇ ਇੱਕ ਮੈਂਬਰ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਕਰਦਿਆਂ ਐਸਐਮਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਅੱਜ 152 ਸੈਂਪਲ ਲਏ ਹਨ ਅਤੇ 100 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

ਤਰਨ ਤਾਰਨ (ਪੱਤਰ ਪੇ੍ਰਕ): ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ| ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ 139 ਵਿਅਕਤੀਆਂ ਦੇ ਰੈਪਿਡ ਟੈਸਟ ਕੀਤੇ ਗਏ ਜਿੰਨਾਂ ’ਚੋਂ 129 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 10 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ।  

ਟੈਸਟਾਂ ਵਿਚ ਦੇਰੀ ਕਾਰਨ ਵੱਧ ਰਹੀ ਹੈ ਮੌਤਾਂ ਦੀ ਗਿਣਤੀ:ਡੀਸੀ

ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਵਿਚ ਕਰੋਨਾ ਦੇ ਕੇਸ ਅਤੇ ਮੌਤਾਂ ਵੱਧਣ ਦੇ ਮਾਮਲੇ ਲਈ ਕਰੋਨਾ ਦੇ ਟੈਸਟ ਕਰਵਾਉਣ ਵਿਚ ਕੀਤੀ ਜਾ ਰਹੀ ਦੇਰੀ ਨੂੰ ਵੱਡਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਦੀ ਕੀਤੀ ਗਈ ਪੜਚੋਲ ਵਿਚੋਂ ਇਹ ਗੱਲ ਸਾਹਮਣੇ ਆਈ ਹੈ ਕਿ ਲੋਕ ਆਪਣੇ ਘਰਾਂ ਵਿਚ ਬੈਠ ਕੇ ਖ਼ੁਦ ਦਾ ਇਲਾਜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਾਂ ਕਿਸੇ ਕੈਮਿਸਟ ਕੋਲੋਂ ਦਵਾਈ ਲੈ ਕੇ ਸਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਨ੍ਹਾਂ ਵਿਚ ਕੋਰੋਨਾ ਦੇ ਲੱਛਣ ਹਨ, ਉਹ ਵੀ ਇਸ ਨੂੰ ਡਾਕਟਰ ਕੋਲ ਸਾਂਝਾ ਕਰਨ ਦੀ ਥਾਂ ਘਰ ਹੀ ਬੈਠ ਰਹੇ ਹਨ। ਇਸ ਤਰ੍ਹਾਂ ਜਿਹੜੇ ਲੋਕਾਂ ਦੀ ਅੰਦਰੂਨੀ ਸ਼ਕਤੀ ਠੀਕ ਨਹੀਂ ਹੁੰਦੀ, ਉਹ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਊਨ੍ਹਾਂ ਨੂੰ ਕਰੋਨਾ ਦੇ ਲੱਛਣ, ਜਿਸ ਵਿਚ ਬੁਖਾਰ, ਗਲਾ ਖਰਾਬ, ਖਾਂਸੀ ਆਦਿ ਸ਼ਾਮਿਲ ਹਨ, ਨਜ਼ਰ ਆਉਣ ਤਾਂ ਟੈਸਟ ਕਰਵਾਉਣ ਵਿਚ ਢਿੱਲ ਜਾਂ ਸ਼ਰਮ ਨਾ ਕਰਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All