ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ : The Tribune India

ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ

ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮੀਡੀਆ ਅੱਗੇ ਪੇਸ਼ ਕਰਦੇ ਹੋਏ ਪੁਲੀਸ ਅਧਿਕਾਰੀ।

ਦਲੇਰ ਸਿੰਘ ਚੀਮਾ
ਭਲੱਥ, 9‌ਦਸੰਬਰ

ਬੇਗੋਵਾਲ ਪੁਲੀਸ ਨੇ ਇਲਾਕਾ ਭੁਲੱਥ ਵਿੱਚ ਲੁੱਟਾਂ-ਖੋਹਾਂ ਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੱਠ ਮੈਂਬਰੀ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭੁੱਲਥ ਸੁਖਨਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਐੱਸਪੀ (ਡੀ) ਹਰਵਿੰਦਰ ਸਿੰਘ ਡੱਲੀ ਵੱਲੋਂ ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਥਾਣਾ ਮੁਖੀ ਦੀਪਕ ਸ਼ਰਮਾ ਦੀ ਅਗਵਾਈ ਵਿੱਚ ਟੀਮ ਗਠਿਤ ਕੀਤੀ ਗਈ ਸੀ। ਟੀਮ ਨੇ ਪਿੰਡ ਲੰਮੇ, ਜੋਗਿੰਦਰ ਨਗਰ ਮੇਤਲੇ, ਕਮਰਾਏ, ਬੱਸ ਸਟੈਂਡ ਬੇਗੋਵਾਲ ਤੇ ਹੋਰ ਥਾਵਾਂ ’ਤੇ ਲੁੱਟ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੱਠ ਮੁਲਜ਼ਮਾਂ ਵਿੱਚੋਂ ਛੇ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਮੁਲਜ਼ਮ ਨਾਬਾਲਗ ਹਨ।

ਕਾਬੂ ਕੀਤੇ ਮੁਲਜ਼ਮਾਂ ਵਿੱਚ ਵਿੱਕੀ, ਮਨੀ ਉਰਫ਼ ਸ਼ੰਟੀ, ਰਾਜਵੀਰ ਉਰਫ਼ ਰਾਜਾ, ਸੰਨੀ ਉਰਫ਼ ਮੌਟੂ ਸ਼ਾਮਲ ਹਨ ਜਿਨ੍ਹਾਂ ਕੋਲੋਂ ਸੋਨਾ, ਬੈਟਰੀਆਂ, ਮੋਬਾਈਲ ਫੋਨ ਤੇ ਵਾਰਦਾਤਾਂ ਲਈ ਵਰਤੇ ਗਏ ਦੋ ਮੋਟਰਸਾਈਕਲਾਂ ਤੋਂ ਇਲਾਵਾ ਕਿਰਪਾਨ ਤੇ ਤਿੰਨ ਦਾਤਰਾਂ ਬਰਾਮਦ ਹੋਈਆਂ ਹਨ। ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਨ ਉਪਰੰਤ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਡੀਐੱਸਪੀ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਹੋਰ ਇੰਕਸਾਫ ਹੋਣ ਦੀ ਸੰਭਾਵਨਾ ਹੈ ਤੇ ਬਾਕੀ ਦੋ ਮੁਲਜ਼ਮਾਂ ਜੋਨੀ ਤੇ ਕਰਨ ਨੂੰ ਵੀ ਛੇਤੀ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਕੁਝ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਪਰਚੇ ਦਰਜ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All