ਕਰੋਨਾਵਾਇਰਸ

ਤਰਨ ਤਾਰਨ ਵਿੱਚ ਛੇ ਨਵੇਂ ਕੇਸ

ਤਿੰਨ ਮਰੀਜ਼ ਸਿਹਤਯਾਬ ਹੋਣ ’ਤੇ ਘਰਾਂ ਨੂੰ ਤੋਰੇ; ਜ਼ਿਲ੍ਹਾ ਪਠਾਨਕੋਟ ’ਚ ਤਿੰਨ ਹੋਰ ਕੇਸਾਂ ਦੀ ਹੋਈ ਪੁਸ਼ਟੀ

ਤਰਨ ਤਾਰਨ ਵਿੱਚ ਛੇ ਨਵੇਂ ਕੇਸ

ਗੁਰਬਖ਼ਸ਼ਪੁਰੀ
ਤਰਨ ਤਾਰਨ, 29 ਜੂਨ

ਕਈ ਹਫ਼ਤਿਆਂ ਵਿੱਚ ਇੱਕਾ-ਦੁੱਕਾ ਮਾਮਲਿਆਂ ਨੂੰ ਛੱਡ ਕੇ ਜ਼ਿਆਦਾਤਰ ਸ਼ਾਂਤ ਰਹਿਣ ਵਾਲੇ ਜ਼ਿਲ੍ਹਾ ਤਰਨ ਤਾਰਨ ਤੋਂ ਅੱਜ ਅਚਾਨਕ ਕਰੋਨਾਵਾਇਰਸ ਮਹਾਮਾਰੀ ਦੇ ਛੇ ਪਾਜ਼ੇਟਿਵ ਕੇਸ ਸਾਹਮਣੇ ਆ ਗਏ। ਇਨ੍ਹਾਂ ਵਿੱਚੋਂ ਪੰਜ ਮਰੀਜ਼ਾਂ ਨੂੰ ਇੱਥੋਂ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ ਜਦੋਂਕਿ ਇਕ ਮਰੀਜ਼ ਨੂੰ ਉਸ ਦੇ ਘਰ ਅੰਦਰ ਹੀ ਇਕਾਂਤਵਾਸ ਕੀਤਾ ਗਿਆ ਹੈ| ਇਨ੍ਹਾਂ ਸੱਜਰੇ ਮਰੀਜ਼ਾਂ ਵਿੱਚ ਸ਼ਹਿਰ ਦੀ ਇਕ ਬੇਕਰੀ ਦਾ ਮਾਲਕ, ਇਕ ਕਿਸੇ ਨਾਮਵਰ ਡਾਕਟਰ ਦਾ ਸਹਾਇਕ, ਇਕ ਪਿੰਡ ਕੱਕਾ ਕੰਡਿਆਲਾ ਦਾ ਵਸਨੀਕ ਸ਼ਾਮਲ ਹੈ| ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚੋਂ ਠੀਕ ਹੋਣ ’ਤੇ ਤਿੰਨ ਮਰੀਜਾਂ ਨੂੰ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ| ਇਸ ਨਾਲ ਹਸਪਤਾਲ ਵਿੱਚ ਦਾਖ਼ਲ ਮਰੀਜਾਂ ਦੀ ਗਿਣਤੀ 10 ਹੋ ਗਈ ਹੈ| ਜ਼ਿਲ੍ਹੇ ਅੰਦਰ ਅੱਜ ਤੱਕ 175 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦੋਂਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਪਠਾਨਕੋਟ (ਐੱਨ.ਪੀ. ਧਵਨ): ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 150 ਲੋਕਾਂ ਦੀ ਕਰੋਨਾਵਾਇਰਸ ਦੀ ਜਾਂਚ ਸਬੰਧੀ ਰਿਪੋਰਟ ਆਈ ਜਿਸ ਵਿੱਚੋਂ ਤਿੰਨ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗੲੇ। ਇਸ ਦੌਰਾਨ ਤਿੰਨ ਮਰੀਜ਼ਾਂ ਨੂੰ ਸਿਹਤਯਾਬ ਹੋਣ ਉਪਰੰਤ ਉਨ੍ਹਾਂ ਦੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾਵਾਇਰਸ ਦੇ ਕੁੱਲ 211 ਕੇਸ ਆਏ ਹਨ ਜਿਨ੍ਹਾਂ ਵਿੱਚੋਂ 169 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦੋਂ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ 36 ਕੇਸ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਤਿੰਨ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ ਵਿੱਚੋਂ ਇੱਕ ਵਿਅਕਤੀ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਦੋ ਪਠਾਨਕੋਟ ਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All