ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 19 ਜਨਵਰੀ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਦਬੁਰਜੀ ਦੇ 6 ਅਧਿਆਪਕ ਕਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਸਬੰਧੀ ਪ੍ਰਿੰਸੀਪਲ ਸੁਲੱਖਣਬੀਰ ਸਿੰਘ ਨੇ ਕਿਹਾ ਬੀਤੇ ਦਿਨ ਉਨ੍ਹਾਂ ਦੇ ਸਕੂਲ ਵਿੱਚ ਦੋ ਅਧਿਆਪਕ ਕਰੋਨਾ ਪਾਜ਼ੇਟਿਵ ਆਏ ਸਨ ਤੇ ਅੱਜ 4 ਹੋਰ ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਕੁੱਲ 6 ਅਧਿਆਪਕ ਕਰੋਨਾ ਪਾਜ਼ੇਟਿਵ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਮ੍ਰਿਤਸਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਇਹਤਿਆਤ ਦੇ ਤੌਰ ’ਤੇ ਸਕੂਲ ਦੋ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਪੂਰੇ ਸਕੂਲ ਨੂੰ ਸੈਨੇਟਾਈਜ਼ ਕਰਾਇਆ ਜਾ ਰਿਹਾ ਹੈ।