ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਨਾਅਰੇਬਾਜ਼ੀ

ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਨਾਅਰੇਬਾਜ਼ੀ

ਪੁਰਾਣੀ ਪੈਨਸ਼ਨ ਬਹਾਲੀ ਲਈ ਨਾਅਰੇਬਾਜ਼ੀ ਕਰਦੇ ਹੋਈ ਕਮੇਟੀ ਮੈਂਬਰ।

ਪੱਤਰ ਪ੍ਰੇਰਕ

ਪਠਾਨਕੋਟ, 27 ਫਰਵਰੀ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਕਨਵੀਨਰ ਰਜਨੀਸ਼ ਕੁਮਾਰ ਅਤੇ ਚੇਅਰਮੈਨ ਭਵਾਨੀ ਠਾਕੁਰ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ਵਿੱਚ 28 ਫਰਵਰੀ ਨੂੰ ਪਟਿਆਲਾ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਹੋ ਰਹੀ ਰਾਜ ਪੱਧਰੀ ਰੋਸ ਰੈਲੀ ਦੀ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਰਜਨੀਸ਼ ਕੁਮਾਰ ਅਤੇ ਭਵਾਨੀ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 2004 ਅਤੇ ਉਸ ਦੇ ਬਾਅਦ ਸਰਕਾਰੀ ਸੇਵਾ ਵਿੱਚ ਆਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਜਦ ਕਿ ਨਵੀਂ ਪੈਨਸ਼ਨ ਸਕੀਮ ਪੂਰੀ ਤਰ੍ਹਾਂ ਨਾਲ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ

ਤਲਵਾੜਾ (ਪੱਤਰ ਪ੍ਰੇਰਕ): ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਬਜਟ ਸੈਸ਼ਨ ਦੌਰਾਨ ਲੜੀਵਾਰ ਭੁੱਖ ਹੜਤਾਲ ਅਤੇ ਰੋਸ ਰੈਲ਼ੀਆਂ ਦਾ ਪ੍ਰੋਗਰਾਮ ਉਲੀਕਿਆ ਹੈ। ਜ਼ਿਲ੍ਹਾ ਕਨਵੀਨਰ ਉਂਕਾਰ ਸਿੰਘ ਦੀ ਅਗਵਾਈ ਹੇਠ ਸਾਂਝੇ ਫਰੰਟ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਿਸਾਨੀ ਅੰਦੋਲਨ ‘ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਨਾਲ ਕੀਤੀ ਗਈ। ਇਸ ਉਪਰੰਤ ਸਾਂਝੇ ਫਰੰਟ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਮਤਾ ਪਾਸ ਕੀਤਾ। ਜ਼ਿਲ੍ਹਾ ਕਨਵੀਨਰ ਰਾਮਜੀਦਾਸ ਚੌਹਾਨ ਅਤੇ ਨਿਤਿਨ ਮਹਿਰਾ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ ਪੰਜਾਬ ਭਰ ‘ਚ ਜ਼ਿਲ੍ਹਾ ਹੈਡੱਕੁਆਟਰਾਂ ’ਤੇ 2 ਤੋਂ 10 ਮਾਰਚ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਰੋਸ ਰੈਲ਼ੀਆਂ ਕੱਢੀਆਂ ਜਾਣਗੀਆਂ। ਜ਼ਿਲ੍ਹੇ ਵਿੱਚ ਲੜੀਵਾਰ ਭੁੱਖ ਹੜਤਾਲ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿੱਚ ਕੀਤੀ ਜਾਵੇਗੀ। ਬਜਟ ਪੇਸ਼ ਕਰਨ ਵਾਲੇ ਦਿਨ 5 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੈਲ਼ੀ ਕਰਕੇ ਸਰਕਾਰ ਦੀ ਅਰਥੀ ਤੇ ਬਜਟ ਦੀਆਂ ਕਾਪੀਆਂ ਫ਼ੂਕੀਆਂ ਜਾਣਗੀਆਂ। ਇਸ ਮੌਕੇ ਸੁਨੀਲ ਸ਼ਰਮਾ, ਪ੍ਰਿੰ. ਪਿਆਰਾ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ ਗਰੋਵਰ, ਅਮਰੀਕ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All