ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 31 ਮਾਰਚ
ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਭਾਈ ਕੁਲਵੰਤ ਸਿੰਘ ਕੋਟਲਾ ਗੁੱਜਰਾਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਸਕੂਲ ਅਪਗਰੇਡ ਕਰਨ ਦੀ ਮੰਗ ਲਈ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ।
ਭਾਈ ਕੋਟਲਾ ਗੁੱਜਰਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਬੱਚਿਆਂ ਤੇ ਖਾਸ ਕਰ ਲੜਕੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਮਜੀਠਾ ਜਾਂ ਅੰਮ੍ਰਿਤਸਰ ਜਾਣਾ ਪੈਂਦਾ ਹੈ, ਜਿਸ ਕਾਰਨ ਬੱਚਿਆਂ ਨੂੰ ਭਾਰੀ ਪ੍ਰਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਇਸ ਸਕੂਲ ਨੂੰ ਅਪਗ੍ਰੇਡ ਕਰਨ ਲਈ ਤੁਰੰਤ ਹੁਕਮ ਜਾਰੀ ਕਰਨ ਅਤੇ ਸਕੂਲ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ ਲੋੜੀਂਦੇ ਫੰਡ ਵੀ ਜਾਰੀ ਕੀਤੇ ਜਾਣ। ਇਸ ਮੌਕੇ ਬਲਰਾਜ ਸਿੰਘ ਭੁੱਲਰ, ਹਰਜੋਤ ਸਿੰਘ ਜੌੜਾ, ਅਮਰੀਕ ਸਿੰਘ ਫੌਜੀ, ਜੋਬਨ ਸਿੰਘ, ਗਾਇਕ ਕਾਲਾ ਤੇ ਕੇਵਲ ਸਿੰਘ ਆਦਿ ਹਾਜ਼ਰ ਸਨ।