ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸੋਭਾ ਯਾਤਰਾ
ਗੁਰੂ ਰਵਿਦਾਸ ਜੀ ਦੇ 649 ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਬੂਟਾ ਮੰਡੀ ਦੇ ਰਵਿਦਾਸ ਧਾਮ ਤੋਂ ਸੋਭਾ ਯਾਤਰਾ ਸ਼ੁਰੂ ਹੋਈ। ਸੋਭਾ ਯਾਤਰਾ ਮੌਕੇ ਸੂਬੇ ਦੇ ਵੱਖ ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਤੋਂ ਆਈ ਸੰਗਤ ਰਵਿਦਾਸ ਧਾਮ ਵਿੱਚ ਨਤਮਸਤਕ ਹੋ ਕੇ...
ਗੁਰੂ ਰਵਿਦਾਸ ਜੀ ਦੇ 649 ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਬੂਟਾ ਮੰਡੀ ਦੇ ਰਵਿਦਾਸ ਧਾਮ ਤੋਂ ਸੋਭਾ ਯਾਤਰਾ ਸ਼ੁਰੂ ਹੋਈ। ਸੋਭਾ ਯਾਤਰਾ ਮੌਕੇ ਸੂਬੇ ਦੇ ਵੱਖ ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਤੋਂ ਆਈ ਸੰਗਤ ਰਵਿਦਾਸ ਧਾਮ ਵਿੱਚ ਨਤਮਸਤਕ ਹੋ ਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਈ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਰਵਿਦਾਸ ਧਾਮ ’ਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆ ਹੋਇਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਨਾਲ ਸ਼ਹਿਰ ਦੇ ਮੁੱਖ ਗੁਰੂ ਰਵਿਦਾਸ ਚੌਕ ਦਾ ਨਵੀਨੀਕਰਨ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਚੌਕ ਦੇ ਨਵੀਨੀਕਰਨ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਣ ਨਾਲ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਇਹ ਖਿੱਚ ਦਾ ਕੇਂਦਰ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡੇਰਾ ਬੱਲਾਂ ਵਿੱਚ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਉਣ ਲਈ ਪਹਿਲਕਦਮੀ ਕਰਦਿਆਂ 10 ਕਰੋੜ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਅਅਨ ਸੈਂਟਰ ਦੇ ਨਾਮ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਬੂਟਾ ਮੰਡੀ ਵਿੱਚ ਤਿੰਨ ਦਿਨ ਤੱਕ ਮੇਲੇ ਵਰਗਾ ਮਾਹੌਲ ਬਣਿਆ ਰਹੇਗਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਰੰਗ ਬਿਰੰਗੀਆਂ ਲਾਈਟਾਂ ਅਤੇ ਸ਼ਹਿਰ ਦੇ ਪ੍ਰਮੁੱਖ ਚੌਕਾਂ ਨੂੰ ਸਜਾਇਆ ਗਿਆ ਹੈ।
ਸੋਭਾ ਯਾਤਰਾ ਸ਼ਹਿਰ ਦੇ ਮੁੱਖ ਡਾਕਟਰ ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਭਗਵਾਨ ਮਹਾਰਿਸ਼ੀ ਵਾਲਮੀਕ ਚੌਕ ਸ੍ਰੀ ਰਾਮ ਚੌਕ ਭਗਤ ਸਿੰਘ ਚੌਕ ਤੋਂ ਹੁੰਦੀ ਹੋਈ ਅੱਡਾ ਹੁਸ਼ਿਆਰਪੁਰ ਤੋਂ ਅੱਗੇ ਪਟੇਲ ਚੌਕ ਪਹੁੰਚ ਕੇ ਸਮਾਪਤ ਹੋਈ ਹੈ। ਸੋਭਾ ਯਾਤਰਾ ਦੇ ਰਸਤੇ ਵਿੱਚ ਰਵਿਦਾਸ ਭਾਈਚਾਰੇ ਵੱਲੋਂ ਸ਼ੋਭਾ ਯਾਤਰਾ ਵਾਲੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਸੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਲਈ ਸਿਆਸੀ ਪਾਰਟੀਆਂ ਤੋਂ ਇਲਾਵਾ ਧਾਰਮਿਕ ਸੁਸਾਇਟੀਆਂ ਵੱਲੋਂ ਮਿਲ ਕੇ ਲੰਗਰ ਲਗਾਏ ਹੋਏ ਸਨ। ਸੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਮੁੰਬਈ ਤੋਂ ਆਈ ਰੀਨਾ ਰਾਜਪੂਤ ਨੇ ਦੱਸਿਆ ਕਿ ਉਸ ਨੇ ਪਰਿਵਾਰ ਸਣੇ ਪਹਿਲੀ ਵਾਰ ਸੋਭਾ ਯਾਤਰਾ ਦੇਖੀ ਹੈ।
ਫਗਵਾੜਾ (ਜਸਵੀਰ ਸਿੰਘ ਚਾਨਾ): ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸੋਭਾ ਯਾਤਰਾ ਅੱਜ ਗੁਰਦੁਆਰਾ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਰਵਾਨਾ ਹੋਈ। ਇਹ ਯਾਤਰਾ ਮੰਦਰ ਤੋਂ ਸ਼ੁਰੂ ਹੋ ਕੇ ਜੀ ਟੀ ਰੋਡ, ਸੈਂਟਰਲ ਟਾਊਨ, ਗੁੜ ਮੰਡੀ ਰੋਡ, ਲੋਹਾ ਮੰਡੀ, ਗਾਂਧੀ ਚੌਕ, ਬਾਂਸਾ ਬਾਜ਼ਾਰ, ਗਊਸ਼ਾਲਾ ਰੋਡ ਹੁੰਦੀ ਹੋਈ ਵਾਪਸ ਪੁੱਜੀ। ਸੋਭਾ ਯਾਤਰਾ ਦਾ ਸੰਗਤ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਵਿਜੈ ਸਾਂਪਲਾ, ਹਰਜੀ ਮਾਨ ਹਲਕਾ ਇੰਚਾਰਜ ‘ਆਪ’, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਰਣਜੀਤ ਸਿੰਘ ਖੁਰਾਣਾ, ਅਨੀਤਾ ਸੋਮ ਪ੍ਰਕਾਸ਼, ਮੰਦਰ ਕਮੇਟੀ ਪ੍ਰਧਾਨ ਦਵਿੰਦਰ ਕੁਲਥਮ ਹਾਜ਼ਰ ਸਨ।

