ਸੋਨੀ ਵੱਲੋਂ ਐਮਰਜੈਂਸੀ ਵਾਰਡ ਦਾ ਉਦਘਾਟਨ

ਸੋਨੀ ਵੱਲੋਂ ਐਮਰਜੈਂਸੀ ਵਾਰਡ ਦਾ ਉਦਘਾਟਨ

ਹਸਪਤਾਲ ’ਚ ਬਣੇ ਐਮਰਜੈਂਸੀ ਵਾਰਡ ਦਾ ਉਦਘਾਟਨ ਕਰਦੇ ਹੋਏ ਓਪੀ ਸੋਨੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੁਲਾਈ

ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਇੱਕ ਨਿੱਜੀ ਹਸਪਤਾਲ ਵਿਚ ਬਣੇ ਸੈਂਟਰ ਆਫ ਐਕਸੀਲੈਂਸ ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਖਾਲੀ ਅਸਾਮੀਆਂ ਨੂੰ ਜਲਦੀ ਭਰ ਦਿੱਤਾ ਕੀਤਾ ਜਾਵੇਗਾ। ਉਨ੍ਹਾਂ ਨੇ ਨਿੱਜੀ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੋਨੀ ਨੇ ਆਖਿਆ ਕਿ ਕਰੋਨਾ ਮਹਾਮਾਰੀ ਦੌਰਾਨ ਜਿਥੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ, ਉਥੇ ਹੀ ਪ੍ਰਾਈਵੇਟ ਹਸਪਤਾਲਾਂ ਵਲੋ ਵੀ ਵੱਧ ਚੜ੍ਹ ਕੇ ਇਸ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਸਾਰੇ ਸਰਕਾਰੀ ਹਸਪਤਾਲਾਂ ਵਿਚ ਖਾਲੀ ਪਈਆਂ ਆਸਾਮੀਆਂ ਨੂੰ ਪੂਰ ਕੀਤਾ ਜਾ ਰਿਹਾ ਹੈ। ਲਗਭਗ 1000 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੀ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨਾਲ ਨਿਪਟਣ ਲਈ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹੋਏ ਹਨ।

ਮੇਅਰ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਾਰਡ ਨੰ-20 ਦੇ ਇਲਾਕੇ ਸੰਤ ਨਗਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਕਈਆਂ ਦਾ ਮੌਕੇ ’ਤੇ ਹੱਲ ਕਰਵਾਇਆ। ਮੇਅਰ ਰਿੰਟੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਧਰਤੀ ਵੇਰਕਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All