ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਸ਼ਹੀਦੀ ਪੁਰਬ ਮਨਾਉਣ ਸਬੰਧੀ ਵਿਸ਼ੇਸ਼ ਕਮੇਟੀ ਦੀ ਇਕੱਤਰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਤੇਗ ਬਹਾਦਰ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ ਵੱਖ ਸਿੱਖ...
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਤੇਗ ਬਹਾਦਰ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ ਵੱਖ ਸਿੱਖ ਵਿਦਵਾਨਾਂ ਦੀ ਸਲਾਹਕਾਰ ਕਮੇਟੀ ਬਣਾਈ ਹੈ, ਜਿਸ ਵਿੱਚ ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ, ਡਾ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ ਸੰਨੀ ਓਬਰਾਏ ਵਿਵੇਕ ਸਦਨ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ ਅਤੇ ਡਾ. ਜਸਪਾਲ ਕੌਰ ਕਾਂਗ ਸੇਵਾਮੁਕਤ ਸ਼ਾਮਲ ਹਨ।
ਸਲਾਹਕਾਰ ਕਮੇਟੀ ਦੀ ਇਕੱਤਰਤਾ ਯੂਨੀਵਰਸਿਟੀ ਕੈਂਪਸ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ ਅਤੇ ਅਹਿਮ ਫ਼ੈਸਲੇ ਲਏ। ਇਨ੍ਹਾਂ ਵਿੱਚ ਯੂਨੀਵਰਸਿਟੀ ਦੇ ਵਿਭਾਗਾਂ ਵਿੱਚ ਗੁਰੂ ਨਾਨਕ ਦੇਵ ਤੋਂ ਗੁਰੂ ਗੋਬਿੰਦ ਸਿੰਘ ਤੱਕ ਦੇ ਸਿੱਖ ਇਤਿਹਾਸ ’ਤੇ ਦੋ ਕ੍ਰੈਡਿਟ ਦਾ ਲਾਜ਼ਮੀ ਕੋਰਸ ਸ਼ਾਮਲ ਕਰਨਾ, ਸਿੱਖ ਫ਼ਲਸਫ਼ੇ ਦਾ ਵੱਖਰਾ ਵਿਭਾਗ ਬਣਾਉਣਾ, ਸਿੱਖ ਸਟੱਡੀਜ਼ ਨਾਲ ਜੁੜੇ ਜਰਨਲਾਂ ਨੂੰ ਮੁੜ ਸ਼ੁਰੂ ਕਰਨਾ ਅਤੇ ਗੁਰੂ ਨਾਨਕ ਸਟੱਡੀਜ਼ ਡਿਪਾਰਟਮੈਂਟ ਵਿੱਚ ਸਿੱਖ ਥੀਓਲੌਜੀ ਦਾ ਸਰਟੀਫਿਕੇਟ ਕੋਰਸ ਸ਼ੁਰੂ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਦੇ ਜੀਵਨ, ਧਾਰਮਿਕ ਆਜ਼ਾਦੀ ਲਈ ਯੋਗਦਾਨ ਅਤੇ ਸਿੱਖਿਆ ’ਤੇ ਕੇਂਦਰਿਤ ਕਰਕੇ ਦੋ ਵਿਸ਼ੇਸ਼ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ।
Advertisement
Advertisement