ਖਾਲਸਾ ਅਕੈਡਮੀ ’ਚ ਖੇਡ ਸਮਾਰੋਹ ਕਰਵਾਇਆ
ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਚੌਕ ਵਿੱਚ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਸ਼ਾਮਲ ਹੋਏ। ਉਨ੍ਹਾਂ ਖੇਡ ਸਮਾਰੋਹ ਦਾ ਉਦਘਾਟਨ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਖੇਡ ਸਮਾਰੋਹ ਦੀ ਸ਼ੁਰੂਆਤ ਤੋਂ ਪਹਿਲਾਂ ਖਾਲਸਾ ਅਕੈਡਮੀ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ ਅਤੇ ਝੰਡਾ ਲਹਿਰਾ ਕੇ ਤੇ ਗੁਬਾਰੇ ਛੱਡ ਕੇ ਖੇਡ ਸਮਾਰੋਹ ਦਾ ਆਗਾਜ਼ ਹੋਇਆ।
ਇਸ ਮੌਕੇ ਸਬ ਜੂਨੀਅਰ ਤੇ ਜੂਨੀਅਰ ਵਰਗ ਦੇ ਲੜਕੇ ਲੜਕੀਆਂ ਦੇ 100 ਮੀਟਰ ਰੇਸ, ਫਰੋਗ ਰੇਸ, 200 ਮੀਟਰ, ਲੌਂਗ ਜੰਪ ਤੇ ਹਾਈ ਜੰਪ ਆਦਿ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ, ਦੂਜੇ, ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣ ਅਤੇ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮ ਵੰਡਣ ਤੇ ਸਨਮਾਨਿਤ ਕਰਨ ਦੀ ਰਸਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ, ਪੰਜਾਬ ਮੰਡੀ ਬੋਰਡ ਦੇ ਚੀਫ਼ ਇੰਜਨੀਅਰ ਜਤਿੰਦਰ ਸਿੰਘ ਭੰਗੂ, ਡਾ. ਨਰਪਿੰਦਰ ਸਿੰਘ, ਤਜਿੰਦਰ ਸਿੰਘ ਵੜੈਚ, ਗਿਆਨੀ ਸਾਹਿਬ ਸਿੰਘ ਦਮਦਮੀ ਟਕਸਾਲ, ਡਾਇਰੈਕਟਰ ਪ੍ਰਿੰਸੀਪਲ ਜਤਿੰਦਰ ਸ਼ਰਮਾ, ਹਰਸ਼ਦੀਪ ਸਿੰਘ ਰੰਧਾਵਾ ਮੈਂਬਰ ਚੀਫ਼ ਖ਼ਾਲਸਾ ਦੀਵਾਨ, ਅਵਤਾਰ ਸਿੰਘ ਬੁੱਟਰ, ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ, ਪ੍ਰਿੰਸੀਪਲ ਹਰਜੀਤ ਕੌਰ, ਪਰਵੀਨ ਕੌਰ, ਅਥਲੈਟਿਕਸ ਕੋਚ ਸਚਿਨ ਕੁਮਾਰ, ਦਮਨਪ੍ਰੀਤ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ, ਹਰਜੀਤ ਕੌਰ ਅਤੇ ਬਲਜਿੰਦਰ ਕੌਰ ਨੇ ਸਾਂਝੇ ਤੌਰ ’ਤੇ ਕੀਤੀ।
