ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ ਵਿੱਚ ਰੁਕੇ ਹੋਏ ਪ੍ਰਾਜੈਕਟਾਂ ਦੀ ਜਾਂਚ ਕਰਵਾਈ ਜਾਵੇ: ਔਜਲਾ

ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਕੋਲੋਂ ਜਵਾਬ ਮੰਗੇ
Advertisement
ਇੱਥੋਂ ਦੇ ਅਧੂਰੇ ਫਲਾਈਓਵਰ ਪ੍ਰਾਜੈਕਟਾ ਦੇ ਸਬੰਧ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੂੰ ਸਿੱਧੇ ਤੌਰ ’ਤੇ ਸਵਾਲ ਕੀਤਾ। ਸ੍ਰੀ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੌਂਪੇ ਗਏ ਮੁੱਖ ਹਾਈਵੇਅ ਪ੍ਰਾਜੈਕਟਾਂ ’ਤੇ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ ਹੈ ਜਦੋਂ ਕਿ ਜਨਤਾ ਨੂੰ ਰੋਜ਼ਾਨਾ ਭਾਰੀ ਟਰੈਫਿਕ ਜਾਮ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਤਿੰਨ ਮੁੱਖ ਫਲਾਈਓਵਰ ਬਾਬਾ ਬਕਾਲਾ 6-ਲੇਨ ਫਲਾਈਓਵਰ, ਵੱਲਾ 6-ਲੇਨ ਫਲਾਈਓਵਰ, ਅਤੇ ਲੋਹਾਰਕਾ ਰੋਡ ਫਲਾਈਓਵਰ ਲੰਮੇ ਸਮੇਂ ਤੋਂ ਅਧੂਰੇ ਪਏ ਹਨ। ਕੰਮ ਲੰਮੇ ਸਮੇਂ ਤੋਂ ਪੂਰੀ ਤਰ੍ਹਾਂ ਠੱਪ ਹੈ ਅਤੇ ਪ੍ਰਸ਼ਾਸਨਿਕ ਉਦਾਸੀਨਤਾ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ।

ਸੰਸਦ ਮੈਂਬਰ ਨੇ ਦਬੁਰਜੀ ਅਤੇ ਗੋਲਡਨ ਗੇਟ ਫਲਾਈਓਵਰਾਂ ਦੇ ਨਿਰਮਾਣ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੁਲ ਦੀ ਉਸਾਰੀ ਦੌਰਾਨ ਚਿੰਤਾ ਜ਼ਾਹਰ ਕੀਤੀ ਸੀ ਕਿ ਇਸ ਦਾ ਢਾਂਚਾ ਕਮਜ਼ੋਰ ਹੈ ਅਤੇ ਭਵਿੱਖ ਵਿੱਚ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਨਾ ਸਿਰਫ਼ ਲਾਪਰਵਾਹੀ ਦਾ ਮਾਮਲਾ ਹੈ, ਸਗੋਂ ਲੋਕਾਂ ਦੀ ਜਾਨ ਲਈ ਵੀ ਖ਼ਤਰਾ ਹੈ। ਨਿਰਮਾਣ ਅਧੀਨ ਫਲਾਈਓਵਰਾਂ ਨੇ ਮੁੱਢਲੇ ਬੁਨਿਆਦੀ ਢਾਂਚੇ ਨੂੰ ਵੀ ਧਿਆਨ ਵਿੱਚ ਨਹੀਂ ਰੱਖਿਆ ਹੈ। ਸਰਵਿਸ ਲੇਨ ਨਹੀਂ ਬਣਾਈਆਂ ਗਈਆਂ ਹਨ। ਪ੍ਰਾਜੈਕਟ ਡਾਇਰੈਕਟਰ ਨੂੰ ਇਸ ਮੁੱਦੇ ਬਾਰੇ ਵਾਰ-ਵਾਰ ਸੂਚਿਤ ਕੀਤਾ ਗਿਆ ਹੈ ਪਰ ਉਨ੍ਹਾਂ ਨੇ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।

Advertisement

ਲੋਕ ਸਭਾ ਵਿੱਚ ਮੰਤਰੀ ਨਿਤਿਨ ਗਡਕਰੀ ਕੋਲੋਂ ਔਜਲਾ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਵਿੱਚ ਸਾਰੇ ਰੁਕੇ ਹੋਏ ਪ੍ਰਾਜੈਕਟਾਂ ਦੀ ਜਾਂਚ ਲਈ ਉੱਚ-ਪੱਧਰੀ ਜਾਂਚ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਕੰਮ ਕਿਉਂ ਰੁਕਿਆ ਹੈ, ਕਿਸ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਅਧਿਕਾਰੀ ਵਾਰ-ਵਾਰ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਿਉਂ ਕਰ ਰਹੇ ਹਨ।

 

Advertisement
Show comments