ਆਦਮਪੁਰ ਤੇ ਸੁਜਾਨਪੁਰ ’ਚ ਖੜ੍ਹੀ ਕਣਕ ਨੂੰ ਅੱਗ ਲੱਗੀ

ਆਦਮਪੁਰ ਤੇ ਸੁਜਾਨਪੁਰ ’ਚ ਖੜ੍ਹੀ ਕਣਕ ਨੂੰ ਅੱਗ ਲੱਗੀ

ਆਦਮਪੁਰ ਨੇੜੇ ਕਣਕ ਨੂੰ ਲੱਗੀ ਅੱਗ।

ਹਤਿੰਦਰ ਮਹਿਤਾ

ਆਦਮਪੁਰ ਦੋਆਬਾ, 15 ਅਪਰੈਲ

ਹੁਸ਼ਿਆਰਪੁਰ ਰੋਡ’ਤੇ ਸਥਿਤ ਵਾਹੋ-ਵਾਹੋ ਰੈਸਟੋਰੈਂਟ ਦੇ ਸਾਹਮਣੇ ਖੇਤਾਂ ’ਚ ਖੜ੍ਹੀ ਕਣਕ ਦੀ ਫਸਲ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਪੀੜਤ ਮਨਜਿੰਦਰ ਪਾਲ ਸਿੰਘ ਉਰਫ ਮੰਨਾ ਵਾਸੀ ਖੁਰਦਪੁਰ ਨੇ ਦੱਸਿਆ ਕਿ ਉਸਨੇ ਮਲਕੀਤ ਸਿੰਘ ਵਾਸੀ ਕਠਾਰ ਕੋਲੋਂ ਖੇਤ ਠੇਕੇ ’ਤੇ ਲਏ ਸਨ। ਅੱਜ ਦੁਪਹਿਰ 12 ਵਜੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੇੇ ਖੇਤਾਂ ’ਚ ਅੱਗ ਲੱਗੀ ਹੋਈ ਹੈ। ਉਹ ਤੁਰੰਤ ਮੌਕੇ ’ਤੇ ਪਹੁੰਚਿਆ ਤੇ ਹੋਰ ਲੋਕਾਂ ਨੂੰ ਨਾਲ ਲੈ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਹੋਰ ਵਧਦੀ ਗਈ ਤੇ ਦੇਖਦੇ ਹੀ ਦੇਖਦੇ ਅੱਗ ਨੇ ਵਿਰਾਟ ਰੂਪ ਧਾਰਨ ਕਕਰਕੇ 11 ਖੇਤਾਂ ’ਚ ਖੜ੍ਹੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਹ ਖੇਤ ਏਅਰ-ਫੋਰਸ ਸਟੇਸ਼ਨ ਦੀ ਚਾਰਦਿਵਾਰੀ ਦੇ ਬਿਲਕੱਲ ਬਾਹਰਲੇ ਪਾਸੇ ਹਨ। ਉਨ੍ਹਾਂ ਕਿਹਾ ਕਿ ਏਅਰ-ਫੋਰਸ ਦੇ ਫਾਇਅਰ ਬ੍ਰਿਗੇਡ ਨੂੰ ਵਾਰ-ਵਾਰ ਫੋਨ ਕਰਨ ’ਤੇ ਵੀ ਉਨ੍ਹਾਂ ਆਪਣੀ ਫਾਇਰ ਬ੍ਰਿਗੇਡ ਨਹੀਂ ਭੇਜੀ ਤੇ ਤਕਰੀਬਨ 1 ਘੰਟੇ ਤੋਂ ਬਾਅਦ ਜਲੰਧਰ ਤੇ ਹੁਸ਼ਿਆਰਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਪਰ ਇਸ ਤੋਂ ਪਹਿਲਾਂ ਹੀ ਪਿੰਡਾਂ ਵਾਲਿਆਂ ਨੇ ਟਰੈਕਟਰਾਂ ਨਾਲ ਖੇਤ ਵਾਹੁਣ ਕਰਕੇ ਹੋਰ ਫਸਲ ਨੂੰ ਨੁਕਸਾਨ ਤੋਂ ਬਚਾ ਲਿਆ।

ਪਠਾਨਕੋਟ (ਪੱਤਰ ਪ੍ਰੇਰਕ) ਹਲਕਾ ਸੁਜਾਨਪੁਰ ਦੇ ਪਿੰਡ ਭਦਰਾਲੀ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਅੱਗ ਲੱਗਣ ਨਾਲ ਤਬਾਹ ਹੋ ਗਈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਪਿੰਡ ਵਿੱਚ ਜਾ ਕੇ ਸੜੀ ਹੋਈ ਕਣਕ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਕਿਸਾਨਾਂ ਨੇ ਅਮਿਤ ਮੰਟੂ ਨੂੰ ਦੱਸਿਆ ਕਿ ਉਨ੍ਹਾਂ ਦੀ 30 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ। ਜਿਸ ਵਿੱਚ 25 ਕਿਸਾਨ ਪ੍ਰਭਾਵਿਤ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All