ਪਠਾਨਕੋਟ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਵੱਲੋਂ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ 11 ਅਕਤੂਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੁਰੂਸਰ ਸੁਧਾਰ ਵਿੱਚ ਕਰਵਾਏ ਜਾ ਰਹੇ ਹਨ। ਇਸ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੀ ਟੀਮ ਲੋਕ ਨਾਚ ਅਤੇ ਸਰਕਾਰੀ ਹਾਈ ਸਕੂਲ ਕਾਨਵਾਂ ਦੀ ਟੀਮ ਰੋਲ ਪਲੇਅ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਉਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਦਿੱਤੀ। -ਪੱਤਰ ਪ੍ਰੇਰਕ