DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Statewide Shutdown Punjab: ਪੰਜਾਬ ਬੰਦ ਨੰੂ ਭਰਵਾਂ ਹੁੰਗਾਰਾ

ਲੋਕਾਂ ਨੇ ਆਪ ਮੁਹਾਰੇ ਦੁਕਾਨਾਂ ਅਤੇ ਕਾਰੋਬਾਰ ਬੰਦ ਕੀਤੇ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਪੰਜਾਬ ਬੰਦ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਰੌਣਕ ਦੀ ਥਾਂ ਪਸਰੀ ਸੁੰਨ ਦੀ ਤਸਵੀਰ। -ਫੋਟੋ: ਵਿਸ਼ਾਲ ਕੁਮਾਰ
Advertisement

ਪਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਅੱਜ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਥਾਨਕ ਗੋਲਡਨ ਗੇਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਇਸ ਮਾਮਲੇ ਵਿੱਚ ਨੈਤਿਕ ਆਧਾਰ ਤੇ ਮੁੱਖ ਮੰਤਰੀ ਅਤੇ ਡੀ ਜੀ ਪੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ ਮੌਕੇ ਜਥੇਬੰਦੀ ਦੇ ਆਗੂ ਸਰਵਨ ਸਿੰਘ ਪੰਧੇਰ ਸੰਬੋਧਨ ਕੀਤਾ।

ਤਲਵਾੜਾ (ਦੀਪਕ ਠਾਕੁਰ): ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਤਲਵਾੜਾ ਅਤੇ ਹਾਜੀਪੁਰ ’ਚ ਭਰਵਾਂ ਹੁੰਗਾਰਾ ਮਿਲਿਆ ਹੈ। ਜਥੇਬੰਦੀਆਂ ਨੇ ਸ਼ਹਿਰ ’ਚ ਮਾਰਚ ਕੀਤਾ। ਇਸ ਦੌਰਾਨ ਬੰਦ ਦੇ ਸਮਰਥਨ ’ਚ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ। ਸ਼ਹਿਰ ਦੇ ਬਜ਼ਾਰ ਸਵੇਰੇ 9 ਤੋਂ 3 ਵਜੇ ਤੱਕ ਬੰਦ ਰਹੇ।

Advertisement

ਸੁਲਤਾਨਪੁਰ ਲੋਧੀ (ਦੀਪਕ ਧੀਰ): ਪੰਜਾਬ ਬੰਦ ਦੇ ਸੱਦੇ ਇੱਥੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਰਹੇ ਤੇ ਸੜਕਾਂ ’ਤੇ ਸੁੰਨਸਾਨੀ ਛਾਈ ਰਹੀ।

Advertisement

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਟਾਂਡਾ ਇਲਾਕੇ ਵਿਚ ਪੂਰਨ ਸਮਰਥਨ ਮਿਲਿਆ ਅਤੇ ਦੁਕਾਨਦਾਰਾਂ ਨੇ ਜਿੱਥੇ ਆਪ ਮੁਹਾਰੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਉੱਥੇ ਸਾਰੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਆਪਣੇ ਸਕੂਲ ਬੰਦ ਰੱਖੇ ਗਏ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਬੰਦ ਦੇ ਸੱਦੇ ’ਤੇ ਅੱਜ ਹੁਸ਼ਿਆਰਪੁਰ ਮੁਕੰਮਲ ਬੰਦ ਰਿਹਾ। ਜਥੇਬੰਦੀਆਂ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਅਤੇ ਬੰਦ ਦੇ ਸੱਦੇ ਦੇ ਬਾਵਜੂਦ ਖੁੱਲੀਆਂ ਬੈਂਕਾਂ, ਕੁੱਝ ਨਿੱਜੀ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਬੰਦ ਕਰਵਾਇਆ।

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਪੰਜਾਬ ਬੰਦ ਦੇ ਸੱਦੇ ’ਤੇ ਕਰਤਾਰਪੁਰ ਮੁਕੰਮਲ ਬੰਦ ਰਿਹਾ। ਜਥੇਬੰਦੀਆਂ ਵੱਲੋਂ ਕਰਤਾਰਪੁਰ ਬੰਦ ਕਰਵਾਉਣ ਉਪਰੰਤ ਹਾਈਵੇਅ ਕੰਢੇ ਮੁੱਖ ਚੌਕ ਪੁਲ ਹੇਠਾਂ ਸ਼ਾਮ ਤੱਕ ਧਰਨਾ ਦਿੱਤਾ ਗਿਆ।

ਭਿੱਖੀ ਵਿੰਡ (ਰਣਬੀਰ ਸਿੰਘ): ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਰਹੱਦੀ ਖੇਤਰ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਨਵਾਂ ਸ਼ਹਿਰ (ਨਰਿੰਦਰ ਭੂੰਬਲਾ): ਪੰਜਾਬ ਬੰਦ ਦੇ ਸੱਦੇ ’ਤੇ ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਜਥੇਬੰਦੀਆਂ ਨੇ ਮਾਰਚ ਕੀਤਾ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਫਲਾਪ ਸ਼ੋਅ ਸਾਬਿਤ ਹੋਇਆ ਹੈ।

ਕਾਦੀਆਂ/ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਕਾਦੀਆਂ ਅਤੇ ਧਾਰੀਵਾਲ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ, ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ।

ਸ੍ਰੀ ਹਰਿਗੋਬਿੰਦਪੁਰ ਸਾਹਿਬ (ਗੁਰਭੇਜ ਸਿੰਘ ਰਾਣਾ): ਪੰਜਾਬ ਬੰਦ ਤਹਿਤ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਪੰਜਾਬ ਨੇ ਮਾਰਚ ਕਰਨ ਉਪਰੰਤ ਅੱਡਾ ਊਧਨਵਾਲ ’ਚ ਸੜਕ ਜਾਮ ਕਰ ਕੇ ਧਰਨਾ ਦਿੱਤਾ ।

ਗੁਰਾਇਆ (ਨਰਿੰਦਰ ਸਿੰਘ ਥੋਥਰ): ਅੱਜ ਗੁਰਾਇਆ ਸ਼ਹਿਰ ਵਿੱਚ ਵੀ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੀਤਾ ਗਿਆ ਅਤੇ ਸ਼ਹਿਰ ਪੂਰਨ ਰੂਪ ਵਿੱਚ ਬੰਦ ਰਿਹਾ।

ਡੇਰਾ ਬਾਬਾ ਨਾਨਕ/ਬਟਾਲਾ (ਦਲਬੀਰ ਸੱਖੋਵਾਲੀਆ): ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਰਹੱਦੀ ਜ਼ਿਲ੍ਹੇ ਅੰਦਰ ਮੁਕੰਮਲ ਬੰਦ ਰਿਹਾ। ਦੁਕਾਨਦਾਰਾਂ, ਸਨਅਤਕਾਰਾਂ ਸਮੇਤ ਹੋਰ ਕਾਰੋਬਾਰੀ ਲੋਕਾਂ ਨੇ ਬੰਦ ਨੂੰ ਪੂਰਾ ਸਮਰਥਨ ਦਿੱਤਾ। ਕਈ ਥਾਵਾਂ ’ਤੇ ਸਮਾਜ ਸੇਵੀ ਅਤੇ ਰਾਜਸੀ ਧਿਰਾਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਮੁੱਖ ਮੰਤਰੀ ਦੀਆਂ ਫ਼ਲੈਕਸਾਂ ਪਾੜੀਆਂ

ਫਗਵਾੜਾ (ਜਸਬੀਰ ਸਿੰਘ ਚਾਨਾ) ਅੱਜ ਇਥੇ ਰੋਸ ਮਾਰਚ ਦੌਰਾਨ ਕਈ ਮੁਜ਼ਾਹਰਾਕਾਰੀਆਂ ਨੇ ਗੋਲ ਚੌਕ ’ਚ ਮੁੱਖ ਮੰਤਰੀ ਦੀਆਂ ਲੱਗੀਆਂ ਫ਼ਲੈਕਸਾਂ ਪਾੜ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ।ਪੰਜਾਬ ਐਂਡ ਸਿੰਧ ਬੈਂਕ ਖੁੱਲ੍ਹਾ ਰਿਹਾ

ਸ਼ਾਹਕੋਟ /ਨਕੋਦਰ (ਗੁਰਮੀਤ ਸਿੰਘ ਖੋਸਲਾ): ਪੰਜਾਬ ਬੰਦ ਦੇ ਸੱਦੇ ’ਤੇ ਅੱਜ ਸ਼ਾਹਕੋਟ, ਮਲਸੀਆਂ, ਲੋਹੀਆਂ ਖਾਸ, ਗਿੱਦੜਪਿੰਡੀ, ਨਕੋਦਰ, ਮਹਿਤਪੁਰ, ਉੱਗੀ ਅਤੇ ਮੱਲੀਆਂ ਕਲਾਂ ਦੇ ਬਾਜ਼ਾਰ ਮੁਕੰਮਲ ਬੰਦ ਰਹੇ। ਪੰਜਾਬ ਐਂਡ ਸਿੰਧ ਬੈਂਕ ਨੂੰ ਛੱਡ ਬਾਕੀ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੈਂਕਾਂ ਅਤੇ ਕਈ ਨਿਜੀ ਸਕੂਲ ਵੀ ਬੰਦ ਰਹੇ। ਸ਼ਾਹਕੋਟ ਵਿਚ ਬੀ.ਕੇ.ਯੂ ਉਗਰਾਹਾਂ, ਲੱਖੋਵਾਲ ਅਤੇ ਕਾਦੀਆ ਨੇ ਰੋਸ ਮਾਰਚ ਕੀਤਾ।

Advertisement
×