ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਹੱਦ ’ਤੇ ਨਸ਼ਿਆ ਖ਼ਿਲਾਫ਼ ਨੁੱਕੜ ਨਾਟਕ ਖੇਡਿਆ

ਐੱਨਸੀਬੀਦੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸਮਾਪਤ
ਸਰਹੱਦ ’ਤੇ ਨਸ਼ਿਆ ਖ਼ਿਲਾਫ ਨੁੱਕੜ ਨਾਟਕ ਦਾ ਮੰਚਨ ਕਰਦੇ ਕਲਾਕਾਰ।
Advertisement

ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਖਰੀ ਦਿਨ ਅਤੇ ਸਮਾਗਮ ਅੱਜ ਅਟਾਰੀ ਸਰਹੱਦ ’ਤੇ ਕੀਤਾ ਗਿਆ। ਇਸ ਮੌਕੇ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਘਾਤਕ ਪ੍ਰਭਾਵਾਂ, ਤਸਕਰੀ ਦੇ ਖ਼ਤਰੇ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ-ਆਰਥਿਕ ਨੁਕਸਾਨਾਂ ਨੂੰ ਦਰਸਾਇਆ ਗਿਆ। ਐੱਨਸੀਬੀ ਦੇ ਡਿਪਟੀ ਡਾਇਰੈਕਟਰ ਜਨਰਲ (ਉੱਤਰ ਪੱਛਮੀ ਖੇਤਰ) ਸੰਬਿਤ ਮਿਸ਼ਰਾ ਅਤੇ ਐਡੀਸ਼ਨਲ ਡਾਇਰੈਕਟਰ ਸ਼ਾਂਤੇਸ਼ਵਰ ਸਵਾਮੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਸਨ। ਆਖਰੀ ਦਿਨ ਬੀਐੱਸਐੱਫ ਦੇ ਸਹਿਯੋਗ ਨਾਲ ਦੋ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਪਹਿਲਾ ਪ੍ਰੋਗਰਾਮ ਬੀਓਪੀ ਫਤਿਹਪੁਰ ਅਤੇ ਦੂਜਾ ਪ੍ਰੋਗਰਾਮ ਅਟਾਰੀ ਸਰਹੱਦ ’ਤੇ ਕੀਤਾ ਗਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ, ਮਾਨਸ ਪੋਰਟਲ, ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਅਤੇ 1933 ਹੈਲਪਲਾਈਨ ਆਦਿ ਬਾਰੇ ਜਾਗਰੂਕ ਕੀਤਾ ਗਿਆ। ਐੱਨਸੀਬੀ ਦੇ ਮੁੱਖ ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿੱਚ ਯਾਤਰੀ, ਸੈਲਾਨੀ ਅਤੇ ਸਥਾਨਕ ਲੋਕ ਸ਼ਾਮਲ ਹੋਏ। ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵੱਲੋਂ ਇਸ ਬੁਰਾਈ ਸਬੰਧੀ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੁਹਿੰਮ ਦੌਰਾਨ ਪਿਛਲੇ ਕਈ ਦਿਨਾਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਨੁੱਕੜ ਨਾਟਕ, ਸੈਮੀਨਾਰਾਂ ਅਤੇ ਜਾਗਰੂਕਤ ਪ੍ਰੋਗਰਾਮਾਂ ਕਰਵਾਇਆ ਗਿਆ। ਅਟਾਰੀ ਸਰਹੱਦ ’ਤੇ ਹੋਏ ਅੰਤਿਮ ਨੁੱਕੜ ਨਾਟਕ ਵਿੱਚ ਖ਼ਾਸ ਤੌਰ ’ਤੇ ਦਰਸਾਇਆ ਗਿਆ ਕਿ ਨਸ਼ਾ ਤਸਕਰੀ ਦੇਸ਼ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ ਅਤੇ ਇਸਦੇ ਰੋਕਥਾਮ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾ ਬੀਤੇ ਦਿਨ ਆਜ਼ਾਦੀ ਦਿਵਸ ਮੌਕੇ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਇਸ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਕੈਪਸ਼ਨ -ਸਰਹੱਦ ’ਤੇ ਨਸ਼ਿਆ ਖ਼ਿਲਾਫ  ਨੁੱਕੜ ਨਾਟਕ ਦਾ ਮੰਚਨ ਕਰਦੇ ਕਲਾਕਾਰ।

Advertisement

Advertisement