DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੁਨਿਆਦੀ ਢਾਂਚਾ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ: ਸੰਧੂ

ਵਿਧਾਇਕ ਨੇ ਬਾਬਾ ਕਿੱਕਰੀ ਵਾਲਾ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

  • fb
  • twitter
  • whatsapp
  • whatsapp
Advertisement

ਗੁਰੂ ਨਗਰੀ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ 80 ਸ਼ਹੀਦ ਨਗਰ ਨੂੰ ਜਾਣ ਵਾਲੀ ਬਾਬਾ ਕਿੱਕਰੀ ਵਾਲਾ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।

ਸੀਨੀਅਰ ‘ਆਪ’ ਆਗੂ ਅਤੇ ਵਾਰਡ ਇੰਚਾਰਜ ਐਡਵੋਕੇਟ ਲਖਵਿੰਦਰ ਸਿੰਘ ਰਿਆੜ ਸੇਵਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਵਾਸੀਆਂ ਨੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ।ਵਿਧਾਇਕ ਸੰਧੂ ਨੇ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮਾਨ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 80 ਸ਼ਹੀਦ ਨਗਰ, ਜਿਸ ਨੂੰ ਬਾਬਾ ਕਿੱਕਰੀ ਵਾਲਾ ਵਜੋਂ ਜਾਣਿਆ ਜਾਂਦਾ ਹੈ, ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਉਦਘਾਟਨ ਅੱਜ ਕੀਤਾ ਗਿਆ।

Advertisement

ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਬਹੁਤ ਚਿੰਤਾਜਨਕ ਹੋ ਗਈ ਹੈ ਅਤੇ ਇਲਾਕਾ ਨਿਵਾਸੀਆਂ ਦੀਆਂ ਮੰਗਾਂ ਦੇ ਜਵਾਬ ਵਿੱਚ ਨਵੀਂ ਸੜਕ ਬਣਾਉਣ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਕੁੱਝ ਦਿਨਾਂ ਵਿੱਚ ਪੂਰਾ ਹੋ ਜਾਵੇਗੀ। ਇਲਾਕੇ ਦੇ ਵਸਨੀਕਾਂ ਨੇ ਵਿਧਾਇਕ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਇਸ ਮੌਕੇ ਦਵਿੰਦਰ ਸਿੰਘ ਸੰਧੂ, ਗੁਰਜਿੰਦਰ ਸਿੰਘ ਰਾਜਾ, ਪੀ.ਏ ਮਾਧਵ ਸ਼ਰਮਾ, ਰਿੰਕੂ ਸ਼ਰਮਾ, ਅਸ਼ਵਨੀ ਸ਼ਰਮਾ, ਸੁਖਵਿੰਦਰ ਸਿੰਘ ਮੱਲੀ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ।

Advertisement

Advertisement
×