ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਸਥਾਨਕ ਡਿਪਟੀ ਚੀਫ਼ ਇੰਜਨੀਅਰ ਦਫ਼ਤਰ ਮੁਕੇਰੀਆਂ ਹਾਈਡਲ ਪ੍ਰਾਜੈਕਟ ਅੱਗੇ ਵੱਡੀ ਗਿਣਤੀ ਆਊਟ ਸੋਰਸ ਕਾਮਿਆਂ ਨੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸਰਕਲ ਪ੍ਰਧਾਨ ਹਰਦੇਵ ਸਿੰਘ ਨੇ ਕੀਤੀ। ਬੁਲਾਰਿਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਸਥਾਨਕ ਡਿਪਟੀ ਚੀਫ਼ ਇੰਜਨੀਅਰ ਦਫ਼ਤਰ ਮੁਕੇਰੀਆਂ ਹਾਈਡਲ ਪ੍ਰਾਜੈਕਟ ਅੱਗੇ ਵੱਡੀ ਗਿਣਤੀ ਆਊਟ ਸੋਰਸ ਕਾਮਿਆਂ ਨੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸਰਕਲ ਪ੍ਰਧਾਨ ਹਰਦੇਵ ਸਿੰਘ ਨੇ ਕੀਤੀ। ਬੁਲਾਰਿਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਠੇਕਾ, ਆਊਟ ਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗਾਂ ਅੰਦਰ ਮਰਜ ਕਰ ਕੇ ਰੈਗੂਲਰ ਕਰਨ ਦੀ ਮੰਗ ਅਤੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਤਿੰਨ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਮੌਜੂਦਾ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਅੰਦਰ ਲੰਮੇ ਸਮੇਂ ਤੋਂ ਕੰਮ ਕਰ ਰਹੇ ਠੇਕਾ, ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰ ਸੱਤਾ ’ਚ ਆਈ ਸੀ ਪਰ ਪੌਣੇ ਚਾਰ ਸਾਲ ਦਾ ਅਰਸਾ ਬੀਤ ਜਾਣ ਬਾਅਦ ਵੀ ਸਰਕਾਰ ਆਊਟਸੋਰਸ ਕਾਮਿਆਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਸਕੀ। ਸਗੋਂ ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਅਤੇ ਕੇਂਦਰ ਸਰਕਾਰ ਮੂਹਰੇ ਗੋਡੇ ਟੇਕਦੀ ਹੋਈ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਰਾਹ ਤੁਰ ਪਈ ਹੈ ਜਿਸ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਕਿਸੇ ਵੀ ਹੱਦ ’ਤੇ ਬਰਦਾਸ਼ਤ ਨਹੀਂ ਕਰੇਗਾ। ਮੋਰਚਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਤੱਕ ਸੰਘਰਸ਼ ਨੂੰ ਜਾਰੀ ਰਖੇਗਾ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਪੈਨਸ਼ਨਰ ਵੈੱਲਫੇਅਰ ਐਸੋਸਈਏਸ਼ਨ, ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚਾ ਆਦਿ ਜਥੇਬੰਦੀਆਂ ਨੇ ਸਹਿਯੋਗ ਦਿੱਤਾ ਹੈ। ਅੱਜ ਨੌਜਵਾਨ ਸਭਾ ਦੇ ਸੂਬਾ ਜਨ ਸਕੱਤਰ ਧਰਮਿੰਦਰ ਸਿੰਘ ਸਿੰਬਲੀ ਅਤੇ ਪੈਨਸ਼ਨਰ ਐਸੋਸਿਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਗੁਪਤਾ ਪ੍ਰਦਰਸ਼ਨ ’ਚ ਸ਼ਾਮਲ ਹੋਏ।

