ਪੱਤਰ ਪ੍ਰੇਰਕ
ਤਰਨ ਤਾਰਨ, 31 ਜੁਲਾਈ
ਇਸ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬੋਪਾਰਾਏ ਦੇ ਮੁੱਖ ਅਧਿਆਪਕ ਜਤਿੰਦਰ ਸਿੰਘ ਨੂੰ ਸਿੱਖਿਆ ਵਿਭਾਗ ਵਲੋਂ ਸੇਵਾਵਾਂ ਤੋਂ ਮੁਅੱਤਲ ਕਰ ਦੇਣ ਦੀ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਨਿਖੇਧੀ ਕਰਦਿਆਂ ਵਿਭਾਗ ਦੀ ਇਸ ਕਾਰਵਾਈ ਖ਼ਿਲਾਫ਼ ਸੂਬਾ ਭਰ ਅੰਦਰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਕਟਾਰੀਆ ਕੁਲਵਿੰਦਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਪਾਲ ਸਿੰਘ ਮੋਗਾ ਨੇ ਇਸ ਸਬੰਧੀ ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਜਤਿੰਦਰ ਸਿੰਘ ਦਾ ਪੱਖ ਸੁਣੇ ਬਿਨਾਂ ਹੀ ਉਸ ਨੂੰ ਸੇਵਾਵਾਂ ਤੋਂ ਮੁਅਤਲ ਕੀਤਾ ਗਿਆ ਹੈ। ਇਸ ਖਿਲਾਫ਼ ਸੋਮਵਾਰ ਤੋਂ ਮੰਗ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।