ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ

ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਸੂਬਾਈ ਪੱਧਰ ਤੇ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਇਕਾਈ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਕੂਲਾਂ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਇਕਾਈ ਦੇ ਜਥੇਬੰਦਕ ਮੁਖੀ ਜਸਪਾਲ ਬਾਸਰਕੇ, ਵਿੱਤ ਮੁਖੀ ਪ੍ਰਿੰਸੀਪਲ...
Advertisement
ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਸੂਬਾਈ ਪੱਧਰ ਤੇ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਇਕਾਈ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਕੂਲਾਂ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਇਕਾਈ ਦੇ ਜਥੇਬੰਦਕ ਮੁਖੀ ਜਸਪਾਲ ਬਾਸਰਕੇ, ਵਿੱਤ ਮੁਖੀ ਪ੍ਰਿੰਸੀਪਲ ਮੇਲਾ ਰਾਮ ਅਤੇ ਸੂਬਾਈ ਮੀਡੀਆ ਆਗੂ ਸੁਮੀਤ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਅੰਮ੍ਰਿਤਸਰ ਸ਼ਹਿਰ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ, ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ, ਰਾਸ਼ਟਰੀ ਬਾਲ ਸਿਖਸ਼ਾ ਕੇਂਦਰ, ਕਿਸ਼ਨ ਕੋਟ, ਸਕੂਲ ਆਫ ਐਮੀਨੈਂਸ ਛੇਹਰਟਾ, ਸਕੂਲ ਆਫ ਐਮੀਨੈਂਸ ਮਾਲ ਰੋਡ, ਸਰਕਾਰੀ ਹਾਈ ਸਕੂਲ ਮਕਬੂਲਪੁਰਾ ਅਤੇ ਡੀ ਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਡਵਾਲਾ ਵਿੱਚ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ, ਜਿਸ ਵਿੱਚ ਮਿਡਲ ਅਤੇ ਸੈਕੰਡਰੀ ਗਰੁੱਪ ਦੇ 634 ਵਿਦਿਆਰਥੀਆਂ ਨੇ ਭਾਗ ਲਿਆ। ਆਗੂਆਂ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਪੂਰੇ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਅੰਮ੍ਰਿਤਸਰ ਇਕਾਈ ਦੇ ਤਰਕਸ਼ੀਲ ਆਗੂਆਂ ਮਾਸਟਰ ਬਲਦੇਵ ਰਾਜ ਵੇਰਕਾ, ਐਡਵੋਕੇਟ ਅਮਰਜੀਤ ਬਾਈ, ਦਮਨਜੀਤ ਕੌਰ, ਰਾਜ ਕੁਮਾਰ ਵੇਰਕਾ, ਰਮੇਸ਼ ਜੈਨ, ਪਰਮਜੀਤ ਸਿੰਘ, ਅਨਮੋਲ ਸਿੰਘ, ਹਰੀ ਕ੍ਰਿਸ਼ਨ, ਦਰਸ਼ਨ ਸਿੰਘ, ਸਲੋਨੀ,ਅਗਮਰੀਤ ਕੌਰ, ਅਸ਼ਵਨੀ ਕੁਮਾਰ ਅਤੇ ਨਵਰੀਤ ਨੇ ਜ਼ਿੰਮੇਵਾਰੀ ਨਿਭਾਈ। ਸਕੂਲ ਪ੍ਰਿੰਸੀਪਲ ਪ੍ਰਤੀਕ ਸਹਿਦੇਵ, ਅੰਕਿਤਾ ਸਹਿਦੇਵ, ਪ੍ਰਿੰਸੀਪਲ ਮਨਮੀਤ ਕੌਰ, ਪ੍ਰਿੰਸੀਪਲ ਮਨਦੀਪ ਕੌਰ, ਪ੍ਰਿੰਸੀਪਲ ਵਿਕਾਸ ਕੁਮਾਰ, ਪ੍ਰਿੰਸੀਪਲ ਦਿਨੇਸ਼ ਕਪੂਰ,ਪ੍ਰਿੰਸੀਪਲ ਦੀਪਿਕਾ ਡੀਨ ਅਤੇ ਪ੍ਰਿੰਸੀਪਲ ਰਵਿੰਦਰ ਪਠਾਣੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

 

Advertisement

Advertisement
Show comments